Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 04 ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਆਏ ਪੁਲਿਸ ਅੜਿੱਕੇ 

04 ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨ ਆਏ ਪੁਲਿਸ ਅੜਿੱਕੇ 

ਬੁਲੋਵਾਲ 3 ਫਰਵਰੀ (PPT NEWS) 

:  04 ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਬੁੱਲੋਵਾਲ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਅਜੇ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬੂਟਾ ਮੰਡੀ,ਥਾਣਾ ਡਵੀਜ਼ਨ ਨੰਬਰ-6 ਜਲੰਧਰ,ਜਿਲ੍ਹਾ ਜਲੰਧਰ ਤੇ ਪਰਮਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਹੇਜਮਾ,ਥਾਣਾ ਬੁੱਲੋਵਾਲ,ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੁਰੇਂਦਰ ਲਾਂਬਾ ਆਈ.ਪੀ.ਐਸ. ਐਸ.ਐਸ.ਪੀ ਸਾਹਿਬ ਜਿਲ੍ਹਾ ਹੁਸ਼ਿਆਰਪੁਰ ਅਤੇ ਸਰਬਜੀਤ ਸਿੰਘ ਪੀ.ਪੀ. ਐਸ,ਐਸ.ਪੀ ਤਫਤੀਸ਼ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਹੀਕਲ ਚੋਰੀ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਰਿੰਦਰ ਸਿੰਘ ਪੀ.ਪੀ.ਐਸ. ਡੀ.ਐਸ.ਪੀ ਸਬ-ਡਵੀਜ਼ਨ ਦਿਹਾਤੀ ਸਾਹਿਬ ਜੀ ਦੀ ਨਿਗਰਾਨੀ ਹੇਠ ਐਸ.ਆਈ ਅਮਨਦੀਪ ਕੁਮਾਰ ਮੁੱਖ ਅਫਸਰ ਥਾਣਾ ਬੁੱਲੋਵਾਲ ਦੀਆਂ ਹਦਾਇਤਾਂ ਅਨੁਸਾਰ ਮਿਤੀ 02-02-2024 ਨੂੰ ਏ.ਐਸ.ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਖਾਸ ਦੀ ਇਤਲਾਹ ਪਰ ਦੌਰਾਨੇ ਨਾਕਾ ਬੰਦੀ ਵਹੀਕਲ ਚੋਰੀ ਕਰਨ ਵਾਲੇ ਨੌਜਵਾਨ ਅਜੇ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬੂਟਾ ਮੰਡੀ, ਥਾਣਾ ਡਵੀਜ਼ਨ ਨੰਬਰ-6 ਜਲੰਧਰ, ਜਿਲ੍ਹਾ ਜਲੰਧਰ, ਪਰਮਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਹੇਜਮਾ,ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ। ਜਿਹਨਾਂ ਪਾਸੋਂ ਚੋਰੀ ਕੀਤੇ ਗਏ 04 ਮੋਟਰਸਾਈਕਲ ਜਿਹਨਾਂ ਵਿੱਚੋਂ 03 ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾਂ ਨੰਬਰੀ ਰੰਗ ਕਾਲਾ ਅਤੇ 01 ਮੋਟਰਸਾਈਕਲ ਮਾਰਕਾ ਪਲਾਟੀਨਾ ਬਿਨਾਂ ਨੰਬਰੀ ਰੰਗ ਕਾਲਾ ਬਰਾਮਦ ਕੀਤੇ ਹਨ। ਇਹ ਮੋਟਰਸਾਈਕਲ ਜਲੰਧਰ ਤੋਂ ਚੇਰੀ ਕੀਤੇ ਗਏ ਹਨ। ਜਿਸਤੇ ਮੁਕੱਦਮਾ ਨੰਬਰ 06 ਮਿਤੀ 02-02-2024 /ਧ 379,411 ਭ:ਦ ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀਆਨ ਅਜੇ ਕੁਮਾਰ ਅਤੇ ਪਰਮਿੰਦਰ ਸਿੰਘ ਉਕਤਾਨ ਨੂੰ ਮਿਤੀ 02-02-2024 ਨੂੰ ਮੁਕੱਦਮਾ ਹਜਾ ਵਿਚ ਗ੍ਰਿਫਤਾਰ ਕੀਤਾ ਗਿਆ।

ਬਰਾਮਦਗੀ :03 ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾਂ ਨੰਬਰ ਅਤੇ 01 ਮੋਟਰਸਾਈਕਲ ਮਾਰਕਾ ਪਲਾਟੀਨਾ ਬਿਨਾ ਨੰਬਰ