Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼੍ਰੀ ਰਾਮ ਮੰਦਰ ਅਯੋਧਿਆ ਧਾਮ ਵਿਖੇ ਦਰਸ਼ਨ ਯਾਤਰਾ ਦਾ ਫੈਸਲਾ ਲਿਆ ਗਿਆ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸ਼੍ਰੀ ਰਾਮ ਮੰਦਰ ਅਯੋਧਿਆ ਧਾਮ ਵਿਖੇ ਦਰਸ਼ਨ ਯਾਤਰਾ ਦਾ ਫੈਸਲਾ ਲਿਆ ਗਿਆ – ਚੌਧਰੀ ਕੁਮਾਰ ਸੈਣੀ

ਦਸੂਹਾ 5 ਫਰਵਰੀ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮਹੀਨਾਵਾਰ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਮੀਟਿੰਗ ਦੇ ਅਜੰਡੇ ਦੇ ਮੁਤਾਬਕ ਸ਼੍ਰੀ ਰਾਮ ਮੰਦਰ ਅਯੋਧਿਆ ਧਾਮ ਵਿਖੇ ਦਰਸ਼ਨ ਯਾਤਰਾ ਬਾਰੇ ਸਾਰੇ ਮੈਂਬਰਾਂ ਨੇ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਫੈਸਲਾ ਲਿਆ ਗਿਆ ਕਿ ਵੱਖ ਵੱਖ ਜਿਲ੍ਹਿਆਂ ਵਿੱਚੋ ਵੱਖ ਵੱਖ ਸਮਿਆਂ ਤੇ ਜੋ ਰੇਲ ਗੱਡੀਆਂ ਰੇਲਵੇ ਵਿਭਾਗ ਦੇ ਸਹਿਯੋਗ ਨਾਲ ਅਯੋਧਿਆ ਰਾਮ ਮੰਦਰ ਦਰਸ਼ਨ ਲਈ ਚਲਾਈਆਂ ਜਾ ਰਹੀਆਂ ਹਨ, ਉਹਨਾ ਵਿੱਚ ਹੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਮੈਂਬਰਾਂ ਦੇ ਜਾਣ ਦਾ ਪ੍ਰਬੰਧ ਕੀਤਾ ਜਾਵੇ। ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਉਹਨਾ ਜਿਲ੍ਹਾ ਹੁਸ਼ਿਆਰਪੁਰ ਦੇ ਇੰਚਾਰਜ ਸ਼੍ਰੀ ਨਿਪੁੰਨ ਸ਼ਰਮਾ ਜਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਨੂੰ ਇਸ ਗੱਲ ਦੀ ਸੂਚਨਾ ਦੇ ਦਿੱਤੀ ਗਈ ਹੈ, ਜਦੋਂ ਵੀ ਹੁਸ਼ਿਆਰਪੁਰ ਜਿਲ੍ਹੇ ਦੀ ਟ੍ਰੇਨ ਦੀ ਵਿਵਸਥਾ ਹੋਵੇਗੀ, ਉਸ ਵਿੱਚ ਲਗਭਗ 20 ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਮੈਂਬਰ ਪਰਿਵਾਰ ਸਹਿਤ ਯਾਤਰਾ ਕਰਨਗੇ। ਉਹਨਾ ਦੱਸਿਆ ਕਿ ਸੀਨੀਅਰ ਸਿਟੀਜ਼ਨਜ਼ ਦੇ ਇਕ ਵਿਸ਼ੇਸ਼ ਗਰੁੱਪ ਦਾ 16 ਮਾਰਚ ਤੋਂ 22 ਮਾਰਚ ਤੱਕ ਅਯੋਧਿਆ ਅਤੇ ਬਨਾਰਸ (ਕਾਂਸ਼ੀ) ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਇਕ ਹੋਰ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਦੇ ਫੈਸਲੇ ਅਤੇ ਕਾਨੂੰਨ ਬਣਨ ਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸ਼ਲਾਂਘਾ ਕੀਤੀ ਗਈ। ਪੰਜਾਬ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਦੇਣ ਦੇ ਫੈਸਲੇ ਦਾ ਵੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸਵਾਗਤ ਕੀਤਾ ਗਿਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਕਮਾਡੈਂਟ ਬਖਸ਼ੀਸ਼ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਰਿਟਾਇਰਡ ਹੈਡਮਾਸਟਰ ਰਣਬੀਰ ਚੰਦ, ਵਿਨੋਦ ਕੁਮਾਰ ਹੰਸ, ਕਮਲ ਅਗਰਵਾਲ, ਬੀ.ਡੀ ਰਲ੍ਹਣ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਜਗਮੋਹਨ ਸ਼ਰਮਾ, ਵਿਨੋਦ ਕੁਮਾਰ, ਇੰਦਰਜੀਤ, ਸ਼ਾਮ ਨਾਥ ਮਹਿਤਾ, ਅਨਿਲ ਕੁਮਾਰ, ਰਮੇਸ਼ ਕੁਮਾਰ ਸ਼ਰਮਾ, ਸ਼ਾਮ ਮੂਰਤੀ ਸ਼ਰਮਾ ਅਤੇ ਹਰਭਜਨ ਸਿੰਘ ਆਦਿ ਹਾਜ਼ਰ ਸਨ।

ਫੋਟੋ : ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ, ਡਾ. ਦਿਲਬਾਗ ਸਿੰਘ ਹੁੰਦਲ, ਕਮਾਡੈਂਟ ਬਖਸ਼ੀਸ਼ ਸਿੰਘ ਅਤੇ ਹੋਰ ਮੈਂਬਰ।