Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 5 ਫਰਵਰੀ (ਬਿਊਰੋ) 
 : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ, ਚਿਲਡਰਨ ਹੋਮ ਰਾਮ ਕਾਲੋਨੀ ਕਂੈਪ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਜ਼ਿਲਾ ਤੇ ਸ਼ੈਸ਼ਨ ਜੱਜ ਨੇ ਇਸ ਦੌਰਾਨ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ 41 ਬੱਚਿਆਂ ਅਤੇ ਸਪੈਸ਼ਲ ਹੋਮ ਰਹਿ ਰਹੇ 32 ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੇਸਾ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਅਤੇ ਪ੍ਰਾਈਵੇਟ ਐਡਵੋਕੇਟ ਦੀ ਕਾਰਗੁਜ਼ਾਰੀ ਬਾਰੇ ਵੀ ਪੁੱਛਿਆ। ਇਸ ਮੌਕੇ ਉਨ੍ਹਾਂ ਓਲਡ ਏਜ਼ ਹੋਮ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ਼ ਹੋਮ ਤੋਂ ਬੁਜ਼ਰਗਾਂ ਦੇ ਰਹਿਣ-ਸਹਿਣ ਅਤੇ ਖਾਣੇ ਸਬੰਧੀ ਜਾਣਕਾਰੀ ਲਈ। ਇਸ ਮੌਕੇ ਸੁਪਰਡੈਟ ਨਰੇਸ਼ ਕਮਾਰ, ਪੁਨੀਤ ਕੁਮਾਰ, ਡਾਕਟਰ ਰਜਿੰਦਰ ਪਾਲ ਰੋਜ਼ੀ ਅਤੇ ਹੋਰ ਹਾਜ਼ਰ ਸਨ।