Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੁਲੀਸ ਵਲੋਂ ਨਜਾਇਜ ਅਸਲੇ ਸਮੇਤ 2 ਵਿਅਕਤੀ ਕੀਤੇ ਕਾਬੂ

ਪੁਲੀਸ ਵਲੋਂ ਨਜਾਇਜ ਅਸਲੇ ਸਮੇਤ 2 ਵਿਅਕਤੀ ਕੀਤੇ ਕਾਬੂ

ਫਗਵਾੜਾ 5 ਫਰਵਰੀ (ਲਾਲੀ ਦਾਦਰ)

: ਵਸਤਲਾ ਗੁਪਤਾ ਆਈ.ਪੀ.ਐੱਸ .ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀਮਤੀ ਰੁਪਿੰਦਰ ਕੌਰ ਪੀ.ਪੀ.ਐਸ. ਪੁਲਿਸ ਕਪਤਾਨ ਫਗਵਾੜਾ, ਅਤੇ ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਅਗਵਾਈ ਵਿੱਚ ਸਬ ਇੰਸਪੈਕਟਰ ਬਿਸ਼ਮਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਵੱਲੋ ਮਾੜੇ ਅਨਸਰਾ,ਲੁੱਟਾਂ ਖੋਹਾਂ ਅਤੇ ਚੋਰੀ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਵਿੱਢੀ ਗਈ ਸਪੈਸ਼ਲ ਮੁਹਿੰਮ ਅਧੀਨ ਨਜਾਇਜ ਅਸਲੇ ਸਮੇਤ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਏ.ਐਸ.ਆਈ. ਨਿਰਮਲ ਕੁਮਾਰ ਨੰਬਰ 1162/ਕਪੂ. ਸੀ.ਆਈ.ਏ ਸਟਾਫ ਫਗਵਾੜਾ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ, ਇਲਾਕਾ ਗਸਤ, ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਮੇਹਟਾ ਪੁੱਲ ਹੇਠਾਂ ਮੌਜੂਦ ਸੀ ਤਾਂ ਮੁੱਖਬਰ ਖਾਸ ਦੀ ਇਤਲਾਹ ਪਰ ਏ.ਐਸ.ਆਈ. ਨਿਰਮਲ ਕੁਮਾਰ ਨੰਬਰ 1162/ਕਪੂ ਸੀ.ਆਈ.ਏ. ਸਟਾਫ ਫਗਵਾੜਾ ਸਮੇਤ ਪੁਲਿਸ ਪਾਰਟੀ ਨੇ ਨਵਜੋਤ ਸਿੰਘ ਉਰਫ ਮਨੀ ਬਾਬਾ ਪੁੱਤਰ ਮਲਕੀਤ ਸਿੰਘ ਵਾਸੀ ਮੁਸਕਵੇਦ ਥਾਣਾ ਕੋਤਵਾਲੀ ਜਿਲਾ ਕਪੂਰਥਲਾ ਅਤੇ ਕਰਨ ਪੁੱਤਰ ਅਸੋਕ ਕੁਮਾਰ ਵਾਸੀ ਮੁਸਕਵੇਦ ਥਾਣਾ ਕੋਤਵਾਲੀ ਜਿਲਾ ਕਪੂਰਥਲਾ ਨੂੰ ਸਮੇਤ ਕਾਰ ਨੰਬਰੀ ਪੀ.ਬੀ.10 ਡੀ.ਟੀ.1242 ਮਾਰਕਾ ਸਵਿਫਟ (ਰੰਗ ਚਿੱਟਾ) ਨੂੰ ਕਾਬੂ ਕੀਤਾ, ਜੋ ਨਵਜੋਤ ਸਿੰਘ ਉਰਫ ਮਨੀ ਬਾਬਾ ਉਕਤ ਪਾਸੋ ਇਕ ਪਿਸਟਲ 32 ਬੋਰ, 20 ਰੌਦ ਜਿੰਦਾ 7.65 ਬ੍ਰਾਮਦ ਕਰਕੇ ਮੁਕੱਦਮਾ ਨੰਬਰ 11 ਅ/ਧ 25-54-59 ਅਸਲਾ ਐਕਟ ਥਾਣਾ ਸਦਰ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ। ਜੋ ਦੌਰਾਨੇ ਤਫਤੀਸ ਦੋਸੀ ਉਕਤ ਪਾਸੋ ਪਿਸਟਲ 315 ਬੋਰ ਬ੍ਰਾਮਦ ਕੀਤਾ ਗਿਆ। ਪੁਲਿਸ ਨੇ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਪੁਲਿਸ ਰਿਮਾਂਡ ਦੌਰਾਨ ਇਹਨਾਂ ਪਾਸੋਂ ਹੋਰ ਵੀ ਸਨਸਨੀ ਖੁਲਾਸੇ ਹੋ ਸਕਣ l