Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ.ਨਵਜੋਤ ਸ਼ਰਮਾ

ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ.ਨਵਜੋਤ ਸ਼ਰਮਾ

ਹੁਸ਼ਿਆਰਪੁਰ, 6 ਫਰਵਰੀ (ਬਿਊਰੋ) 
: ਸਹਾਇਕ ਕਮਿਸ਼ਨਰ ਰਾਜ ਕਰ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ‘ਵਨ ਟਾਈਮ ਸੈਟਲਮੈਂਟ ਸਕੀਮ’ (ਓ.ਟੀ.ਐਸ) ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਨ੍ਹਾਂ ਦੀ ਅਸੈਸਮੈਂਟ ਮਿਤੀ 31.03.2023 ਤੱਕ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 31 ਮਾਰਚ 2023 ਤੱਕ ਇਕ ਲੱਖ ਰੁਪਏ ਤੱਕ ਦੀ ਟੈਕਸ ਦੇਣਦਾਰੀ ਵਾਲੇ ਸਾਰੇ ਕਰਦਾਤਾ ਟੈਕਸ, ਵਿਆਜ਼ ਅਤੇ ਜ਼ੁਰਮਾਨੇ ਦੀ ਰਾਸ਼ੀ ’ਤੇ 100 ਫੀਸਦੀ ਛੋਟ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ 31 ਮਾਰਚ 2023 ਤੱਕ ਇਕ ਲੱਖ ਰੁਪਏ ਤੋਂ ਇਕ ਕਰੋੜ ਰੁਪਏ ਤੱਕ ਦੀ ਟੈਕਸ ਦੇਣਦਾਰੀ ਵਾਲੇ ਸਾਰੇ ਕਰਦਾਤਾ ਵਿਆਜ਼ ਅਤੇ ਜ਼ਰਮਾਨੇ ਦੀ ਰਾਸ਼ੀ ’ਤੇ 100 ਫੀਸਦੀ ਛੋਟ ਦੇ ਨਾਲ-ਨਾਲ ਟੈਕਸ ਦੀ ਰਾਸ਼ੀ ’ਤੇ 50 ਫੀਸਦੀ ਛੋਟ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਉਹੀ ਕਰਦਾਤਾ ਅਪਲਾਈ ਕਰ ਸਕਦੇ ਹਨ, ਜਿਨ੍ਹਾਂ ਦਾ ਕਰ ਮੁਲਾਂਕਣ (ਅਸੈਸਮੈਂਟ) ਵਿਭਾਗ ਵੱਲੋਂ 31 ਮਾਰਚ, 2023 ਤੱਕ ਕਰ ਦਿੱਤਾ ਗਿਆ ਹੈ। ਇਹ ਸਕੀਮ ਮਿਤੀ 15 ਮਾਰਚ 2024 ਤੱਕ ਲਾਗੂ ਰਹੇਗੀ। ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਕਰਦਾਤਾਵਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਫੋਟੋ :-ਡਾ. ਨਵਜੋਤ ਸ਼ਰਮਾ, ਸਹਾਇਕ ਕਮਿਸ਼ਨਰ ਰਾਜ ਕਰ।