Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਪਲੇਠੀ ਮੀਟਿੰਗ

ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਪਲੇਠੀ ਮੀਟਿੰਗ

ਹੁਸ਼ਿਆਰਪੁਰ, 6 ਫਰਵਰੀ (ਬਿਊਰੋ) 

: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਜ਼ਿਲ੍ਹਾ ਅਦਾਲਤਾਂ ਹੁਸ਼ਿਆਰਪੁਰ ਦੇ ਨਵੇਂ ਪੈਨਲ ਐਡਵੋਕੇਟਾਂ ਨਾਲ ਪਲੇਠੀ ਮੀਟਿੰਗ ਕੀਤੀ, ਜਿਨ੍ਹਾਂ ਨੂੰ ਤਿੰਨ ਸਾਲ ਦੀ ਮਿਆਦ ਲਈ (ਜਨਵਰੀ 2024 ਤੋਂ ਜਨਵਰੀ 2027 ਤੱਕ) ਪੈਨਲ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਲਈ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਇਕ ਸਿਖਲਾਈ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਯੋਗ ਅਤੇ ਮਿਆਰੀ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ, ਕਾਨੂੰਨੀ ਸਾਖਰਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਾਉਣ ਤੋਂ ਇਲਾਵਾ ਅਦਾਲਤ ਅਧਾਰਿਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ, ਫਰੰਟ ਆਫਿਸ ਵਿਚ ਗਾਹਕਾਂ ਨੂੰ ਸਲਾਹ ਦੇਣ, ਕਾਨੂੰਨੀ ਸੇਵਾਵਾਂ ਦੇ ਕੈਂਪਾਂ ਵਿਚ ਸ਼ਾਮਲ ਹੋਣ, ਸੌਂਪੇ ਗਏ ਸਾਰੇ ਕਾਰਜਾਂ ਨੂੰ ਪੂਰਾ ਕਰਨ, ਆਪਣੇ ਗਾਹਕਾਂ ਦੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਨਿਡਰਤਾ ਨਾਲ ਕੰਮ ਕਰਨ ਅਤੇ ਉਨ੍ਹਾਂ ਨਾਲ ਸਮੇਂ ਸਿਰ ਸੰਚਾਰ ਕਰਨ ਆਦਿ ਦੀ ਸਿਖਲਾਈ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪੈਨਲ ਐਡਵੋਕੇਟਾਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਾਲੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਚੋਣ ਕਮੇਟੀ ਦੁਆਰਾ ਸੂਚੀਬੱਧ ਕੀਤਾ ਗਿਆ ਹੈ, ਜਿਨ੍ਹਾਂ ਦਾ ਕੰਮ ਸਲਾਹ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਲਾਹ ਪ੍ਰਦਾਨ ਕਰਨਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਪ੍ਰੋਗਰਾਮ ਦੌਰਾਨ ਸੀ. ਜੇ. ਐਮ ਅੱਜ ਮਨਾਏ ਗਏ ਮਹਿਲਾ ਜਿਣਸੀ ਸ਼ੋਸ਼ਣ ਖਿਲਾਫ਼ ਜ਼ੀਰੋ ਟਾਲਰੈਂਸ ਦੇ ਅੰਤਰਰਾਸ਼ਟਰੀ ਦਿਵਸ ਸਬੰਧੀ ਵੀ ਗੱਲਬਾਤ ਕੀਤੀ। ਇਸ ਮੌਕੇ ਡੀ.ਐਲ.ਐਸ.ਏ. ਹੁਸ਼ਿਆਰਪੁਰ ਦਾ ਸਮੁੱਚਾ ਸਟਾਫ਼ ਅਤੇ ਅਧਿਕਾਰੀਆਂ ਤੋਂ ਇਲਾਵਾ ਐਲ.ਏ.ਡੀ.ਸੀ. ਦੇ ਵਕੀਲ ਵੀ ਹਾਜ਼ਰ ਸਨ।

error: copy content is like crime its probhihated