Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ ‘ਚ ਪੁਲਿਸ ਨੇ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼, 6 ਔਰਤਾਂ ਸਮੇਤ 11 ਨੂੰ ਕੀਤਾ ਕਾਬੂ

ਹੁਸ਼ਿਆਰਪੁਰ ‘ਚ ਪੁਲਿਸ ਨੇ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼, 6 ਔਰਤਾਂ ਸਮੇਤ 11 ਨੂੰ ਕੀਤਾ ਕਾਬੂ

ਗੜ੍ਹਸ਼ੰਕਰ 7 ਫਰਵਰੀ (ਅਸ਼ਵਨੀ ਸ਼ਰਮਾ)

: ਹੁਸ਼ਿਆਰਪੁਰ ‘ਚ ਪੁਲਿਸ ਨੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਔਰਤਾ ਸਮੇਤ 11 ਜਣਿਆਂ ਨੂੰ  ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਗੜ੍ਹਸ਼ੰਕਰ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਇਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਗਾ ਚੌਕ ਗੜ੍ਹਸ਼ੰਕਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਾਜੇਸ਼ਵਰ ਸਿੰਘ ਉਰਫ ਰੌਕੀ ਪੁੱਤਰ ਕੁਲਦੀਪ ਸਿੰਘ ਵਾਸੀ ਗੜ੍ਹਸ਼ੰਕਰ ਆਪਣੇ ਘਰ ਚ ਮਨਜੀਤ ਕੌਰ ਉਰਫ ਰਮਾ ਪਤਨੀ ਰਮੇਸ਼ ਕੁਮਾਰ ਵਾਸੀ ਮੁਬਾਰਕਪੁਰ ਨਾਲ ਰਲਕੇ ਨਜਾਇਜ਼ ਧੰਦਾ ਚਲਾ ਰਿਹਾ ਹੈ ਜੇਕਰ ਉਕਤ ਦੇ ਘਰ ਤੇ ਰੇਡ ਕੀਤੀ ਜਾਵੇ ਤਾਂ ਉਥੇ ਗਲਤ ਅਨਸਰ ਮਿਲ ਸਕਦੇ ਹਨ, ਜਿਸ ਤੋਂ ਬਾਅਦ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਤੇ ਲੇਡੀ ਪੁਲਿਸ ਸਮੇਤ ਉਕਤ ਦੇ ਘਰ ਤੇ ਰੇਡ ਕੀਤੀ ਤਾਂ ਉਥੇ ਇਤਰਾਜ਼ਯੋਗ ਹਾਲਤ ਚ 6 ਔਰਤਾਂ ਸਮੇਤ 11 ਜਣਿਆਂ ਨੂੰ ਕਾਬੂ ਕੀਤਾ ਗਿਆ। ਗੜ੍ਹਸ਼ੰਕਰ ਪੁਲਿਸ ਨੇ ਕਾਬੂ ਕੀਤੇ ਅਰੋਪੀਆਂ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।