Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਪੰਜਾਬ ਇੰਡੀਆ ਜ਼ਿਲਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ

ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਪੰਜਾਬ ਇੰਡੀਆ ਜ਼ਿਲਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ

ਗੜ੍ਹਸ਼ੰਕਰ (ਅਸ਼ਵਨੀ ਸਹਿਜਪਾਲ)

*ਨੀਤੂ ਸ਼ਰਮਾ ਗੜਸ਼ੰਕਰ ਯੂਨਿਟ ਦੇ ਪ੍ਰਧਾਨ ਤੇ ਦਲਵਿੰਦਰ ਸਿੰਘ ਮਨੋਚਾ ਚੇਅਰਮੈਨ ਬਣੇ
*  ਹਰਵਿੰਦਰ ਸਿੰਘ ਭੁੰਗਰਨੀ ਮੇਹਟਿਆਣਾ ਯੂਨਿਟ ਦੇ ਪ੍ਰਧਾਨ ਤੇ ਚੰਦਰਪਾਲ ਹੈਪੀ ਚੇਅਰਮੈਨ ਬਣੇ
*ਪੱਤਰਕਾਰਾਂ ਦੀਆਂ ਭਖਵੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ

-ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ.ਪੰਜਾਬ ਇੰਡੀਆ ਜ਼ਿਲਾ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਪ੍ਰਿੰ.ਬਲਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਮੁਲਾਜ਼ਮ ਭਵਨ ਇਸਲਾਮਾਬਾਦ ਪ੍ਰੀਤ ਨਗਰ ਹੁਸ਼ਿਆਰਪੁਰ ਹੋਈ| ਜਿਸ ਵਿੱਚ ਉੱਚੇਚੇ ਤੌਰ ਤੇ ਸਕੱਤਰ ਜਨਰਲ ਇੰਡੀਆ ਵਿਨੋਦ ਕੌਸ਼ਲ,ਜੁਆਇੰਟ ਸਕੱਤਰ ਇੰਡੀਆ ਤਰਸੇਮ ਦੀਵਾਨਾ ਨੇ ਸ਼ਿਰਕਤ ਕੀਤੀ| ਇਸ ਮੀਟਿੰਗ ਵਿੱਚ ਜ਼ਿਲਾ ਹੁਸ਼ਿਆਰਪੁਰ ਨਾਲ ਸੰਬੰਧਿਤ ਪੱਤਰਕਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ| ਇਸ ਮੀਟਿੰਗ ਉਪਰੰਤ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਭਖਵੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਈਏਐੱਸ ਰਾਹੀਂ ਯਾਦ ਪੱਤਰ ਸੌਂਪਿਆ|

ਇਸ ਮੀਟਿੰਗ ਵਿੱਚ ਜ਼ਿਲੇ ਦੀਆਂ ਨਵੀਆਂ ਇਕਾਈਆਂ ਦੀਆਂ ਸਥਾਪਨਾ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ,ਜਿਨਾਂ ਵਿੱਚ ਮਕੇਰੀਆਂ ਤੋਂ ਸੀਨੀਅਰ ਪੱਤਰਕਾਰ ਮਨਜੀਤ ਸਿੰਘ ਚੀਮਾ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਤੇ ਸਲਾਹਕਾਰ ਯੂਨਿਟ ਮੁਕੇਰੀਆਂ, ਨੀਤੂ ਸ਼ਰਮਾ ਨੂੰ ਗੜਸ਼ੰਕਰ ਯੂਨਿਟ ਪ੍ਰਧਾਨ ਅਤੇ ਦਲਵਿੰਦਰ ਸਿੰਘ ਮਨੋਚਾ ਚੇਅਰਮੈਨ, ਹਰਵਿੰਦਰ ਸਿੰਘ ਭੁੰਗਰਨੀ ਮੇਹਟਿਆਣਾ ਯੂਨਿਟ ਪ੍ਰਧਾਨ ਤੇ ਚੰਦਰਪਾਲ ਹੈਪੀ ਚੇਅਰਮੈਨ, ਜਸਵੀਰ ਸਿੰਘ ਕਾਜਲ ਪ੍ਰਧਾਨ ਯੂਨਿਟ ਅੱਡਾ ਸਰਾਂ ਨਿਯੁਕਤ ਕੀਤੇ ਗਏ ਜਿਨਾਂ ਨੂੰ ਹਾਈ ਕਮਾਨ ਦੀ ਸਲਾਹ ਨਾਲ ਆਪੋ ਆਪਣੇ ਯੂਨਿਟ ਬਣਾਉਣ ਦੇ ਅਧਿਕਾਰ ਵੀ ਦਿੱਤੇ ਗਏ|ਇਸ ਮੌਕੇ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਵਿੱਚ ਦਰਜ ਮੰਗਾਂ ਵਿੱਚ 15 ਜਨਵਰੀ ਇਥੇ 26 ਜਨਵਰੀ ਨੂੰ ਜਿਲਾ ਪੱਧਰ ਅਤੇ ਸੂਬਾ ਪੱਧਰ ‘ਤੇ ਹੁੰਦੇ ਸਰਕਾਰੀ ਸਮਾਗਮਾਂ ਵਿੱਚ ਪੱਤਰਕਾਰਾਂ ਨੂੰ ਸਨਮਾਨਿਤ ਕਰਨ, ਸੋਸ਼ਲ ਮੀਡੀਆ ਅਤੇ ਵੈਬ ਚੈਨਲ ਤੇ ਕੰਮ ਕਰਦੇ ਪੱਤਰਕਾਰਾਂ ਸਮੇਤ ਸਾਰੇ ਪੱਤਰਕਾਰਾਂ ਲਈ ਪੀਲੇ ਕਾਰਡ, ਮੈਡੀਕਲ ਸਹੂਲਤਾਂ ਅਤੇ ਹੋਰ ਸਰਕਾਰੀ ਸਹੂਲਤਾਂ ਮੁਹਈਆ ਕਰਵਾਉਣ ਦੇ ਪ੍ਰਬੰਧ ਕਰਨ, ਪੰਜ ਸਾਲ ਪੂਰੇ ਕਰ ਚੁੱਕੇ ਪੱਤਰਕਾਰਾਂ ਲਈ ਦੂਜੇ ਸੂਬਿਆਂ ਦੀ ਤਰਜ ਤੇ 20 ਹਜ਼ਾਰ ਰੁਪਏ ਮਾਸਕ ਤਨਖਾਹ ਭੱਤਾ ਜਾਰੀ ਕਰਨ ਸਮੇਤ ਹੋਰ ਮੰਗਾਂ ਵੀ ਸ਼ਾਮਿਲ ਸਨ। ਜਿਨਾਂ ਨੂੰ “ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਰਜਿ.” ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਫੌਰੀ ਤੌਰ ਤੇ ਮੰਨੇ ਜਾਣ ਦੀ ਅਪੀਲ ਕੀਤੀ ਗਈ|
। ਇਸ ਮੌਕੇ ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਪੰਜਾਬ, ਅਸ਼ਵਨੀ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਵਿਕਾਸ ਸੂਦ ਜਿਲਾ ਪ੍ਰਧਾਨ ਹੁਸ਼ਿਆਰਪੁਰ, ਓਮ ਪ੍ਰਕਾਸ਼ ਰਾਣਾ ਜਿਲਾ ਜਨਰਲ ਸਕੱਤਰ ਹੁਸ਼ਿਆਰਪੁਰ,ਕੁਲਵੀਰ ਸਿੰਘ ਘੁੜਿਆਲ,ਰਮਨ ਤੰਗਰਾਲੀਆ,ਮਾਸਟਰ ਮੋਹਣ ਸਿੰਘ,ਗੋਰਵ ਗੌਰੀ ,ਸੁਰਿੰਦਰ ਸਿੰਘ ਮੱਟੂ, ਅਮਰਜੀਤ ਭੱਟੀ, ਕੁਲਵੰਤ ਸਿੰਘ ਪਾਲਾ, ਨਟਵਰ ਲਾਲ,ਇੰਦਰਜੀਤ ਸਿੰਘ ਮੁਕੇਰੀਆਂ, ਸੁਖਵਿੰਦਰ ਸਿੰਘ ਮੁਕੇਰੀਆਂ, ਦਲਵੀਰ ਸਿੰਘ ਚਰਖਾ ਮੁਕੇਰੀਆਂ, ਚੰਦਰਪਾਲ ਹੈਪੀ,ਆਦਿ ਵੀ ਮੌਜੂਦ ਸਨ|