Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਦੇਸੀ ਪਿਸਟਲ,ਮੈਗਜ਼ੀਨ,ਇੱਕ ਰੌਂਦ,ਹੈਰੋਇਨ,ਡਰੱਗ ਮਨੀ ਅਤੇ ਕੰਪਿਊਟਰ ਕੰਡੇ  ਨਾਲ ਇੱਕ ਔਰਤ ਸਮੇਤ ਤਿੰਨ ਕਾਬੂ

ਦੇਸੀ ਪਿਸਟਲ,ਮੈਗਜ਼ੀਨ,ਇੱਕ ਰੌਂਦ,ਹੈਰੋਇਨ,ਡਰੱਗ ਮਨੀ ਅਤੇ ਕੰਪਿਊਟਰ ਕੰਡੇ  ਨਾਲ ਇੱਕ ਔਰਤ ਸਮੇਤ ਤਿੰਨ ਕਾਬੂ

ਗੁਰਦਾਸਪੁਰ 7 ਫਰਵਰੀ ( ਅਸ਼ਵਨੀ )

: ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋ ਇੱਕ ਅੋਰਤ ਸਮੇਤ ਤਿੰਨ ਨੂੰ 10.20 ਗ੍ਰਾਮ ਹੈਰੋਇਨ , 15 ਹਜ਼ਾਰ ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਦਲਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਨਿਆੜ ਚੋਂਕ ਤੋਂ ਸੁਖਵੰਤ ਕੋਰ ਪਤਨੀ ਅਸ਼ੋਕ ਕੁਮਾਰ ਵਾਸੀ ਪਨਿਆੜ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਉਸ ਦੀ ਤਲਾਸ਼ੀ ਲੇਡੀ ਸਿਪਾਹੀ ਸੁਦੇਸ਼ ਕੁਮਾਰੀ ਤੋ ਕਰਵਾਈ ਤਾਂ ਕੀਤੀ ਤਾਂ 10.20 ਗ੍ਰਾਮ ਹੈਰੋਇਨ , 15 ਹਜ਼ਾਰ ਰੁਪਏ ਡਰੱਗ ਮਨੀ ਅਤੇ ਕੰਪਿਊਟਰ ਕੰਡਾ ਬਰਾਮਦ ਹੋਇਆ ।
ਸਹਾਇਕ ਸਬ ਇੰਸਪੈਕਟਰ ਸੋਹਨ ਲਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੱਬਰੀ ਬਾਈਪਾਸ ਵਿੱਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਕਿ ਇੱਕ ਕਾਰ ਨੰਬਰ ਪੀ ਬੀ 08 ਡੀ ਐਲ 6307 ਪਠਾਨਕੋਟ ਸਾਈਡ ਤੋਂ ਅੰਮ੍ਰਿਤਸਰ ਸਾਈਡ ਵੱਲ ਜਾ ਰਹੀ ਸੀ ਜਿਸ ਵਿੱਚ ਵਿਸ਼ਾਲ ਕੁਮਾਰ ਉਰਫ ਵਿਸ਼ੂ ਪੁੱਤਰ ਸੁਭਾਸ਼ ਚੰਦਰ ਵਾਸੀ ਧਿਆਨਪੁਰ ਕੋਟਲੀ ਅਤੇ ਸੁਖਰਾਜ ਸਿੰਘ ਉਰਫ ਸੇਠੀ ਪੁੱਤਰ ਮੋਹਨ ਸਿੰਘ ਵਾਸੀ ਕਾਲਾ ਨੰਗਲ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਕਾਰ ਦੀ ਤਲਾਸ਼ੀ ਕੀਤੀ ਤਾਂ ਇੱਕ ਪਿਸਟਲ 32 ਬੋਰ ਬਿਨਾਂ ਮਾਰਕਾ ਦੇਸੀ ਸਮੇਤ ਮੈਗਜ਼ੀਨ ਤੇ ਇੱਕ ਰੌਂਦ ਜ਼ਿੰਦਾ ਬਰਾਮਦ ਹੋਇਆ ।