Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਡਾਕਟਰ ਉਬਰਾਏ ਨੇ ਖੁੱਲੇ ਅਸਮਾਨ ਹੇਠਾਂ ਦੋ ਮਾਸੂਮ ਬੱਚਿਆਂ ਸਮੇਤ ਰਹਿ ਰਹੀ ਵਿਧਵਾ ਦੇ ਸਿਰ ਤੇ ਦਿੱਤੀ ਛੱਤ

ਡਾਕਟਰ ਉਬਰਾਏ ਨੇ ਖੁੱਲੇ ਅਸਮਾਨ ਹੇਠਾਂ ਦੋ ਮਾਸੂਮ ਬੱਚਿਆਂ ਸਮੇਤ ਰਹਿ ਰਹੀ ਵਿਧਵਾ ਦੇ ਸਿਰ ਤੇ ਦਿੱਤੀ ਛੱਤ

ਬਟਾਲਾ 7 ਫਰਵਰੀ (ਅਵਿਨਾਸ਼ ਸ਼ਰਮਾ )

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਗਰੀਬ ਪਰਿਵਾਰ ਨੂੰ ਬਣਾ ਕੇ ਦਿੱਤਾ ਨਵਾਂ ਘਰ ਮਕਾਨ

ਅਚਾਨਕ ਡਿੱਗੇ ਮਕਾਨ ਦੇ ਮਲਬੇ ਹੇਠਾਂ ਦੱਬੇ ਜਾਣ ਕਾਰਨ ਘਰ ਦੇ ਮੁੱਖੀ ਨੌਜਵਾਨ ਦੀ ਹੋ ਚੁੱਕੀ ਸੀ ਮੌਤ

: ਕੁਝ ਸਮਾਂ ਪਹਿਲਾਂ ਰਾਤ ਨੂੰ ਅਚਾਨਕ ਇੱਕ ਪਰਿਵਾਰ ਦੇ ਉੱਪਰ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਘਰ ਦੇ ਮੁੱਖੀ ਨੌਜਵਾਨ ਦੀ ਮਲਬੇ ਹੇਠ ਦੱਬੇ ਜਾਣ ਕਾਰਨ ਮੌਤ ਹੋ ਗਈ ਸੀ, ਉੱਥੇ ਨਾਲ ਹੀ ਦੋ ਮਾਸੂਮ ਬੱਚਿਆਂ ਸਮੇਤ ਵਿਧਵਾ ਔਰਤ ਬਿਨਾਂ ਛੱਤ ਤੋਂ ਖੁੱਲੇ ਅਸਮਾਨ ਦੇ ਹੇਠਾਂ ਰਹਿਣ ਨੂੰ ਮਜਬੂਰ ਸੀ। ਜਦ ਇਹ ਮਾਮਲਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਧਿਆਨ ਹਿੱਤ ਆਇਆ ਤਾਂ। ਉਹਨਾਂ ਨੇ ਤੁਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਨੂੰ ਇਸ ਸੰਬੰਧੀ ਸਾਰੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਗਰੀਬ ਲੋੜਵੰਦ ਪਰਿਵਾਰ ਨੂੰ ਨਵਾਂ ਘਰ ਮਕਾਨ ਬਣਾ ਕੇ ਦੇਣ ਲਈ ਬੇਨਤੀ ਕੀਤੀ। ਜਿਸ ਤੋਂ ਬਾਅਦ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਦੀ ਟੀਮ ਮੈਬਰਾਂ ਵੱਲੋਂ ਟਰੱਸਟ ਦੇ ਮੁੱਖੀ ਡਾਕਟਰ ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਦੇ ਸਹਿਯੋਗ ਨਾਲ ਬਟਾਲਾ ਦੇ ਉਮਰਪੁਰਾ ਇਲਾਕੇ ਦੀ ਰਹਿਣ ਵਾਲੀ ਵਿਧਵਾ ਸੁਨੀਤਾ ਰਾਣੀ ਅਤੇ ਉਸ ਦੇ ਦੋ ਮਾਸੂਮ ਬੱਚਿਆਂ ਨੂੰ ਬਹੁਤ ਸੁੰਦਰ ਸਾਰੀਆਂ ਸਹੂਲਤਾਂ ਦੇ ਨਾਲ ਲੈਸ ਨਵਾਂ ਘਰ ਮਕਾਨ ਬਣਾ ਕੇ ਦਿੱਤਾ ਗਿਆ। ਇਸ ਨਵੇਂ ਘਰ ਮਕਾਨ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਦੇ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ ਪੀ ਸਿੰਘ ਉਬਰਾਏ ਅਤੇ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਤੋਂ ਇਲਾਵਾ ਡਾਕਟਰ ਬਾਗੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ, ਸੀਨੀਅਰ ਮੈਂਬਰ ਇੰਦਰਪ੍ਰੀਤ ਸਿੰਘ ਰਿੱਕੀ, ਸੀਨੀਅਰ ਮੈਂਬਰ ਰੋਹਿਤ ਕੁਮਾਰ ਵਿਸ਼ੇਸ਼ ਤੌਰ ਤੇ ਉਮਰਪੁਰਾ ਵਿਖੇ ਪਹੁੰਚੇ। ਇਸ ਦੌਰਾਨ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਫੀਤਾ ਕੱਟ ਕੇ ਜਿੱਥੇ ਨਵੇਂ ਘਰ ਮਕਾਨ ਦਾ ਉਦਘਾਟਨ ਕਰਦਿਆਂ ਲੋੜਵੰਦ ਪਰਿਵਾਰ ਨੂੰ ਸੌਂਪਿਆ ਗਿਆ। ਉੱਥੇ ਨਾਲ ਹੀ ਪਰਿਵਾਰ ਦੇ ਨਾਲ ਮੁਲਾਕਾਤ ਕਰਦਿਆਂ ਵਿਧਵਾ ਸੁਨੀਤਾ ਰਾਣੀ ਦੀ ਮਹੀਨਾਵਾਰ ਪੈਨਸ਼ਨ ਲਗਾਉਣ ਦਾ ਵੀ ਐਲਾਨ ਕੀਤਾ ਗਿਆ। ਇਸ ਦੌਰਾਨ ਵਿਧਵਾ ਸੁਨੀਤਾ ਰਾਣੀ ਨੇ ਡਾ. ਐੱਸ ਪੀ ਸਿੰਘ ਉਬਰਾਏ, ਡਾ. ਸਤਨਾਮ ਸਿੰਘ ਨਿੱਜਰ ਅਤੇ ਜਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਸਮੇਤ ਟਰੱਸਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਬੱਚਿਆਂ ਦੇ ਸਿਰ ਉੱਪਰ ਛੱਤ ਦੇ ਕੇ ਡਾ. ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। ਜਿਸ ਕਰਕੇ ਮੈਂ ਸਦਾ ਹੀ ਡਾਕਟਰ ਉਬਰਾਏ ਦੀ ਧੰਨਵਾਦੀ ਰਹਾਂਗੇ। ਇਸ ਮੌਕੇ ਇਲਾਕੇ ਦੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ…..
ਨਵੇਂ ਘਰ ਮਕਾਨ ਦਾ ਉਦਘਾਟਨ ਕਰਦੇ ਹੋਏ ਡਾ. ਐਸ ਪੀ ਸਿੰਘ ਉਬਰਾਏ, ਡਾ. ਸਤਨਾਮ ਨਿੱਜਰ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ।

error: copy content is like crime its probhihated