Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ

ਗੜ੍ਹਦੀਵਾਲਾ 8 ਫਰਵਰੀ (ਚੌਧਰੀ / ਯੋਗੇਸ਼ ਗੁਪਤਾ ) 

ਇਹੋ ਜਿਹੇ ਨਿਵੇਕਲੀ ਮੁਹਿੰਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰੇਗੀ : ਚੌਧਰੀ ਰਾਜਵਿੰਦਰ ਸਿੰਘ ਰਾਜਾ 

: ਮਾਨਯੋਗ ਸੁਲੇਂਦਰ ਲਾਂਬਾ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਅਤੇ  ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਵਿਚ ਨਸ਼ੇ ਦੇ ਵਧਦੇ ਰੁਝਾਨਾ ਨੂੰ ਮੱਦ-ਏ-ਨਜਰ ਰੱਖਦੇ ਹੋਏ ਨੱਸ਼ਿਆਂ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੁਹਿਮ ਪੰਜਾਬ ਪੁਲਿਸ ਵਲੋਂ ਅਰੰਭ ਕੀਤੀ ਗਈ।ਇਸੇ ਮੁਹਿੰਮ ਤਹਿਤ ਹਰਜੀਤ ਸਿੰਘ ਸਿੰਘ ਰੰਧਾਵਾ ਡੀਐਸਪੀ ਸਬ-ਡਵੀਜ਼ਨ ਟਾਂਡਾ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵਲੋਂ ਉੱਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ- ਬਿੰਨ ਪਾਲਣਾ ਕਰਦਿਆਂ ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਬੱਡੀ ਦੇ ਮੈਚ ਕਰਵਾਏ ਗਏ।ਇਸ ਮੌਕੇ ਉੱਕਤ ਕਬੱਡੀ ਟੂਰਨਾਮੈਂਟ ਵਿੱਚ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਉਪਰੰਤ ਕੀਤਾ ਗਿਆ।ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਉਪਰਾਲੇ ਸਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਨਿਵੇਕਲੀ ਮੁਹਿੰਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰੇਗੀ।ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਵਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਇਲਾਕਾ ਦੇ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਹਿਸਾ ਲੈਣ ਲਈ ਉਤਸਾਹਿਤ ਕੀਤਾ । ਇਸ ਮੋਕਾ ਤੇ ਕਬੱਡੀ ਦੇ ਮੈਚ ਕਰਵਾਏ ਗਏ ਹਨ । ਇਸ ਮੌਕੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ,ਮੁੱਖ ਮੁਨਸ਼ੀ ਗਗਨਦੀਪ ਸਿੰਘ,ਆਪ ਦੇ ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਕੋਆਰਡੀਨੇਟਰ ਕੁਲਦੀਪ ਸਿੰਘ ਮਿੰਟੂ, ਕੋਚ ਕੁਲਦੀਪ ਸਿੰਘ ਗੋਗਾ, ਕੋਚ ਹਰਵਿੰਦਰ ਸਿੰਘ ਬਾਹਲਾ,ਜਸਵੀਰ ਸਿੰਘ ਰਮਦਾਸਪੁਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।