Prime Punjab Times

Latest news
*ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ...
ADVERTISEMENT
You are currently viewing ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਬਾਸਕਟਬਾਲ ਟੂਰਨਾਮੈਂਟ ਕਰਵਾਇਆ

ਥਾਣਾ ਗੜ੍ਹਦੀਵਾਲਾ ਪੁਲਿਸ ਵਲੋਂ ਬਾਸਕਟਬਾਲ ਟੂਰਨਾਮੈਂਟ ਕਰਵਾਇਆ

ਗੜ੍ਹਦੀਵਾਲਾ 10 ਫਰਵਰੀ (ਚੌਧਰੀ / ਯੋਗੇਸ਼ ਗੁਪਤਾ) 

: ਮਾਨਯੋਗ ਸੁਰੇਂਦਰ ਲਾਂਬਾ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ  ਸਰਬਜੀਤ ਸਿੰਘ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਨੌਜਵਾਨਾਂ ਵਿਚ ਨਸ਼ੇ ਦੇ ਵਧਦੇ ਰੁਝਾਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਨਸ਼ਿਆਂ ਦੇ ਪ੍ਰਭਾਵ ਨੂੰ ਖਤਮ ਕਰਨ ਦੀ ਮੁਹਿਮ ਪੰਜਾਬ ਪੁਲਿਸ ਵਲੋਂ ਅਰੰਭ ਕੀਤੀ ਗਈ।ਇਸੇ ਮੁਹਿੰਮ ਤਹਿਤ ਹਰਜੀਤ ਸਿੰਘ ਸਿੰਘ ਰੰਧਾਵਾ ਡੀਐਸਪੀ ਸਬ-ਡਵੀਜ਼ਨ ਟਾਂਡਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵਲੋਂ ਉੱਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਅੱਜ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਬਾਸਕਟਬਾਲ ਟੂਰਨਾਮੈਂਟ ਦੇ ਮੈਚ ਕਰਵਾਏ ਗਏ।ਇਸ ਮੌਕੇ ਉੱਕਤ ਬਾਸਕਟਬਾਲ ਟੂਰਨਾਮੈਂਟ ਵਿੱਚ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੇ ਭਾਗ ਲਿਆ।ਇਸ ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਸ:ਕਰਮਵੀਰ ਸਿੰਘ ਘੁੰਮਣ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਉਪਰੰਤ ਕੀਤਾ ਗਿਆ।ਇਸ ਮੌਕੇ ਐਮ.ਐਲ. ਏ ਸ.ਕਰਮਵੀਰ ਸਿੰਘ ਘੁੰਮਣ ਨੇ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਉਪਰਾਲੇ ਸਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਨਿਵੇਕਲੀ ਮੁਹਿੰਮ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਰੋਲ ਅਦਾ ਕਰੇਗੀ । ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਵਲੋਂ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਇਲਾਕਾ ਦੇ ਨੌਜਵਾਨਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਹਿਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤੇ ਕਬੱਡੀ ਦੇ ਮੈਚ ਕਰਵਾਏ ਗਏ ਹਨ । ਇਸ ਮੌਕੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ,ਏਐਸਆਈ ਪਰਮਜੀਤ ਸਿੰਘ,ਮੁੱਖ ਮੁਨਸ਼ੀ ਗਗਨਦੀਪ ਸਿੰਘ,ਜਿਲ੍ਹਾ ਕੇਆਰਡੀਨੇਟਰ ਕੁਲਦੀਪ ਸਿੰਘ ਮਿੰਟੂ,ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ ਢੋਲੋਵਾਲ ਤੋ ਇਲਾਵਾ ਬਾਸਕਟਬਾਲ ਦੇ ਕੋਚ ਸਹਿਬਾਨਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਹਾਜਰ ਸਨ।