Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਚਾਈਨਾ ਡੋਰ ਦੀ ਲਪੇਟ ਚ ਆਉਣ ਨਾਲ ਸੱਤ ਸਾਲਾਂ ਨਵਦੀਪ ਸਿੰਘ ਗੰਭੀਰ ਜਖਮੀ

ਚਾਈਨਾ ਡੋਰ ਦੀ ਲਪੇਟ ਚ ਆਉਣ ਨਾਲ ਸੱਤ ਸਾਲਾਂ ਨਵਦੀਪ ਸਿੰਘ ਗੰਭੀਰ ਜਖਮੀ

ਦਸੂਹਾ, 11 ਫਰਵਰੀ (ਚੌਧਰੀ )

: ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਰਕੇ ਨਵਦੀਪ ਸਿੰਘ (7 ਸਾਲ)ਪੁੱਤਰ ਰਘਵੀਰ ਸਿੰਘ ਵਾਸੀ ਜਲੋਟਾ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਘਵੀਰ ਸਿੰਘ ਆਪਣੀ ਯੂਪਿਟਰ ਸਕੂਟਰੀ ਉੱਤੇ ਆਪਣੇ ਉਕਤ ਬੱਚੇ ਸਮੇਤ ਪਿੰਡ ਹਰਦੋਥਲਾ ਵਿਖੇ ਦਰਬਾਰ ਤੇ ਮੱਥਾ ਟੇਕਣ ਗਏ ਸਨ। ਉਸ ਤੋਂ ਬਾਅਦ ਉਹ ਆਪਣੇ ਨਿੱਜੀ ਕੰਮ ਸਬੰਧੀ ਦਸੂਹਾ ਦੇ ਬਾਜ਼ਾਰ ਵਿਖੇ ਗਏ। ਜਿੱਥੇ ਆਪਣਾ ਕੰਮ ਨਿਪਟਾਉਣ ਤੋਂ ਬਾਅਦ ਜਦੋਂ ਦਸੂਹਾ ਦੇ ਬਣੇ ਓਵਰ ਬ੍ਰਿਜ ਰਾਹੀਂ ਪਿੰਡ ਨੂੰ ਵਾਪਿਸ ਆਉਣ ਲੱਗੇ ਤਾਂ ਉਕਤ ਬੱਚਾ ਜੋ ਸਕੂਟਰੀ ਦੇ ਅੱਗੇ ਖੜਾ ਸੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਗਿਆ। ਜਿਸ ਕਾਰਨ ਬੱਚੇ ਦੇ ਖੂਨ ਜਿਆਦਾ ਨਿਕਲਣ ਲੱਗ ਪਿਆ। ਜਿਸ ਨੂੰ ਦੇਖਦੇ ਹੋਏ ਰਘਵੀਰ ਸਿੰਘ ਵੱਲੋਂ ਆਪਣੇ ਬੱਚੇ ਨੂੰ ਸਿਵਲ ਹਸਪਤਾਲ ਐਮਰਜੰਸੀ ਵਿੱਚ ਲਿਜਾਇਆ ਗਿਆ ਜਿੱਥੇ ਮੌਕੇ ਦੇ ਡਾਕਟਰ ਤੇ ਸਟਾਫ ਨੇ ਬੱਚੇ ਦੀਆਂ ਚਾਰ ਉਂਗਲਾਂ ਤੇ ਟਾਂਕੇ ਲਗਾਏ ਅਤੇ ਮੁੱਢਲੀ ਸਹਾਇਤਾ ਦਿੱਤੀ। ਇਸ ਮੌਕੇ ਤੇ ਬੱਚੇ ਦੇ ਪਿਤਾ ਰਘਵੀਰ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋ ਸਕਣ। ਕਿਉਂਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ।

error: copy content is like crime its probhihated