Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰਾਮ ਪ੍ਰਕਾਸ਼ ਦੇ ਕਾਰਜ ਸਾਧਕ ਅਫ਼ਸਰ ਵਜੋਂ ਚਾਰਜ ਸੰਭਾਲਣ ‘ਤੇ ਚੌਧਰੀ ਰਾਜਵਿੰਦਰ ਰਾਜਾ ਤੇ ਸਾਥੀਆਂ ਵਲੋਂ ਸਵਾਗਤ ਕੀਤਾ

ਰਾਮ ਪ੍ਰਕਾਸ਼ ਦੇ ਕਾਰਜ ਸਾਧਕ ਅਫ਼ਸਰ ਵਜੋਂ ਚਾਰਜ ਸੰਭਾਲਣ ‘ਤੇ ਚੌਧਰੀ ਰਾਜਵਿੰਦਰ ਰਾਜਾ ਤੇ ਸਾਥੀਆਂ ਵਲੋਂ ਸਵਾਗਤ ਕੀਤਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ):

ਅੱਜ ਰਾਮ ਪ੍ਰਕਾਸ਼ ਨੇ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਕਾਰਜਸਾਧਕ ਅਫਸਰ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਅੱਜ ਆਪਣਾ ਅਹੁਦਾ ਸੰਭਾਲਣ ‘ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਅਤੇ ਲੰਬੜਦਾਰ ਮਾਸਟਰ ਰਸ਼ਪਾਲ ਸਹਿਤ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਨਗਰ ਕੌਾਸਲ ਦੇ ਕਿਸੇ ਵੀ ਕੰਮ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ ਅਤੇ ਜਨਤਾ ਦਾ ਕੋਈ ਵੀ ਕੰਮ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ | ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਮਾਸਟਰ ਰਸ਼ਪਾਲ ਸਿੰਘ, ਨਗਰ ਕੌਂਸਲ ਮੀਤ ਪ੍ਰਧਾਨ ਸੰਦੀਪ ਜੈਨ, ਮਹਿਲਾ ਵਿੰਗ ਮਮਤਾ ਰਾਣੀ, ਆਪ ਆਗੂ ਵਿਵੇਕ ਗੁਪਤਾ, ਹਰਭਜਨ ਸਿੰਘ ਢੱਟ, ਕੁਲਦੀਪ ਸਿੰਘ ਮਿੰਟੂ, ਕੌਂਸਲਰ ਸੁਦੇਸ਼ ਕੁਮਾਰ ਟੋਨੀ, ਕਰਨੈਲ ਸਿੰਘ ਕਲਸੀ, ਅਵਤਾਰ ਸਿੰਘ ਜੇ.ਈ. ਹੈੱਡਕਲਰਕ ਲਖਵੀਰ ਸਿੰਘ, ਸੰਦੀਪ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।