Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌ+ਤ

ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌ+ਤ

ਗੜ੍ਹਸ਼ੰਕਰ 15 ਫਰਵਰੀ (ਅਸ਼ਵਨੀ ਸ਼ਰਮਾ)

: ਬੀਤੀ ਰਾਤ ਗੜ੍ਹਸ਼ੰਕਰ ਬੰਗਾ ਰੋਡ ਤੇ ਬਾਬਾ ਮੰਠ ਗੁਰਦੁਆਰਾ ਸਾਹਿਬ ਦੇ ਨਜਦੀਕ ਇਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਦਰਦਨਾਕ ਮੌ+ਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਪਾਲ ਸਿੰਘ ਤਨੇਜਾ (47) ਪੁੱਤਰ ਸੁਰਿੰਦਰ ਸਿੰਘ ਤਨੇਜਾ ਵਾਸੀ ਵਾਰਡ ਨੰਬਰ 5 ਗੜ੍ਹਸ਼ੰਕਰ ਆਪਣੇ ਸਟਾਰ ਸਿਟੀ ਮੋਟਰਸਾਈਕਲ ਨੰਬਰ ਪੀ.ਬੀ-36 ਡੀ 8030 ਤੇ ਸਵਾਰ ਹੋਕੇ ਬੰਗਾ ਵਾਲੀ ਸਾਇਡ ਤੋਂ ਗੜ੍ਹਸ਼ੰਕਰ ਵੱਲ ਆ ਰਿਹਾ ਸੀ। ਜਦੋਂ ਉਹ ਉਕਤ ਸਥਾਨ ਤੇ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸਨੂੰ ਸਿਵਿਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ+ਤਕ ਘੋਸ਼ਿਤ ਕਰ ਦਿੱਤਾ ਗਿਆ। ਥਾਣਾ ਗੜ੍ਹਸ਼ੰਕਰ ਤੋਂ ਏ ਐਸ ਆਈ ਰਵਿਸ਼ ਕੁਮਾਰ ਵਲੋਂ ਸਿਵਿਲ ਹਸਪਤਾਲ ਪਹੁੰਚਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖ ਦਿੱਤਾ ਗਿਆ ਹੈ।

ਇਸ ਮੌਕੇ ਏ ਐਸ ਆਈ ਰਵਿਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲਣ ਤੇ ਮੌਕੇ ਤੇ ਪਹੁੰਚ ਗਏ ਹਨ ਅਤੇ ਮੋਟਰਸਾਈਕਲ ਨੂੰ ਕਬਜੇ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated