Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing *ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ*

*ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ*

ਚੰਡੀਗੜ੍ਹ (PPT NEWS) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।