Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਅਣਪਛਾਤੇ ਲੁਟੇਰੇ ਪੈਟਰੋਲ ਪੰਪ ਤੇ ਫਾਇਰਿੰਗ ਕਰਕੇ ਨਕਦੀ ਖੋਹ ਕੇ ਹੋਏ ਰਫੂਚੱਕਰ*

*ਅਣਪਛਾਤੇ ਲੁਟੇਰੇ ਪੈਟਰੋਲ ਪੰਪ ਤੇ ਫਾਇਰਿੰਗ ਕਰਕੇ ਨਕਦੀ ਖੋਹ ਕੇ ਹੋਏ ਰਫੂਚੱਕਰ*

ਦਸੂਹਾ 18 ਫਰਵਰੀ (PPT NEWS)

: ਦਸੂਹਾ ਪਠਾਨਕੋਟ ਨੈਸ਼ਨਲ ਹਾਈਵੇ ਤੇ ਅੱਡਾ ਗਰਨਾ ਸਾਹਿਬ ਦੇ ਨਜ਼ਦੀਕ ਘੁਮੰਣ ਫਿਲਿੰਗ ਸਟੇਸ਼ਨ ਪੈਟਰੋਲ ਪੰਪ ਤੋ ਅਣਪਛਾਤੇ ਲੁਟੇਰੇ ਵਲੋਂ ਫਾਇਰਿੰਗ ਕਰਕੇ ਨਕਦੀ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਲਟੀਨਾ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਇਸ ਸਬੰਧੀ ਐਸ ਐਚ ਓ ਦਸੂਹਾ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਆਏ ਦੋ ਅਣਪਛਾਤੇ ਲੁਟੇਰਿਆਂ ਨੇ ਘੁਮੰਣ ਫਿਲਿੰਗ ਸਟੇਸ਼ਨ ਤੇ ਖੜੀ ਪੈਟਰੋਲ ਪੰਪ ਦੇ ਮਾਲਿਕ ਦੀ ਸਕਾਰਪੀਓ ਗੱਡੀ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਜਿਸ ਨਾਲ ਗੱਡੀ ਦੇ ਸ਼ੀਸ਼ੇ ਟੁੱਟ ਗਏ। ਜਦਕਿ ਪੈਟਰੋਲ ਪੰਪ ਦੇ ਮਾਲਿਕ ਸ਼ੈਰੀ ਘੁੰਮਣ ਉਸ ਸਮੇਂ ਪੈਟਰੋਲ ਪੰਪ ਦੇ ਕਮਰੇ ਵਿਚ ਬੈਠੇ ਸਨ। ਫਾਇਰਿੰਗ ਦੌਰਾਨ ਲੁਟੇਰੇ ਪੰਪ ਦੇ ਕਰਿੰਦੇ ਅਮ੍ਰਿਤਪਾਲ ਤੋਂ ਕਰੀਬ 20 ਹਜਾਰ ਰੁਪਏ ਲੁੱਟ ਕੇ ਪਲਟੀਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਜਲੰਧਰ ਵੱਲ ਫਰਾਰ ਹੋ ਗਏ। ਇਸ ਫਾਇਰਿੰਗ ਵਿੱਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਹੈ। ਦਸੂਹਾ ਪੁਲਿਸ ਇਸ ਘਟਨਾ ਦੀ ਜਾਂਚ ਵਿੱਚ ਜੁੱਟ ਗਈ ਹੈ।