Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਤਹਿਸੀਲਦਾਰ ਦੇ ਨਾਂ ‘ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਤਹਿਸੀਲਦਾਰ ਦੇ ਨਾਂ ‘ਤੇ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ/ ਫਗਵਾੜਾ 20 ਫਰਵਰੀ  (ਲਾਲੀ ਦਾਦਰ)

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ ਵਾਸੀ ਖਲਵਾੜਾ ਕਾਲੋਨੀ ਤਾਹਿ. ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated