Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਟਿਆਲਾ ਵਿੱਚ ਗਰਜਣੇ ਹਜ਼ਾਰਾਂ ਸਿਹਤ ਕਾਮੇ.. 

ਪਟਿਆਲਾ ਵਿੱਚ ਗਰਜਣੇ ਹਜ਼ਾਰਾਂ ਸਿਹਤ ਕਾਮੇ.. 

ਪਠਾਨਕੋਟ / ਬਟਾਲਾ ਫਰਵਰੀ (ਅਵਿਨਾਸ਼ ਸ਼ਰਮਾ )

ਮਲਟੀਪਰਪਜ਼ ਹੈਲਥ ਇੰਮਪਲਾਈਜ ਯੂਨੀਅਨ 24 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗੀ – *ਕੰਵਲਜੀਤ ਸਿੰਘ ਜੋਨ ਇੰਚਾਰਜ ਅੰਮ੍ਰਿਤਸਰ*

: ਮਲਟੀਪਰਪਜ਼ ਹੈਲਥ ਇੰਮਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਆਪਣੀਆਂ ਹੱਕੀ ਮੰਗਾਂ ਦੇ ਲਈ 24 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਸਬੰਧੀ ਅੱਜ ਸਿਵਲ ਸਰਜਨ ਦਫਤਰ ਪਠਾਨਕੋਟ ਵਿਖੇ ਸਘੰਰਸ਼ ਦੀ ਲਾਮਬੰਦੀ ਕਰਨ ਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਵਾਸਤੇ ਮਾਝਾ ਜੋਨ ਦੇ ਜਿਲ੍ਹੇ ਪਠਾਨਕੋਟ ਦੀ ਮੀਟਿੰਗ ਮਾਝਾ ਜੋਨ ਇੰਚਾਰਜ ਕੰਵਲਜੀਤ ਸਿੰਘ ਅੰਮ੍ਰਿਤਸਰ ਦੀ ਨਿਗਰਾਨੀ ਅਤੇ ਭੁਪਿੰਦਰ ਸਿੰਘ ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪਠਾਨਕੋਟ ਦੀ ਅਗਵਾਈ ਹੇਠ ਹੋਈ। ਜਿਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆ ਨੇ ਕਿਹਾ ਕੇ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਪੂਰਾ ਕਰਨ ਦੇ ਰੋਸ ਵੱਜੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ 24 ਫਰਵਰੀ ਨੂੰ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਵਿਖੇ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਸੰਬੰਧੀ ਜਿਲ੍ਹਾ ਵਾਰ ਤੇ ਬਲਾਕ ਵਾਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ,ਉਹਨਾਂ ਦੱਸਿਆ ਕਿ ਪਿਛਲੇ ਦਿਨੀ ਇਸ ਸੰਬੰਧ ਵਿੱਚ ਇੱਕ ਮੰਗ ਪੱਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਆਦਰਸ਼ ਕੌਰ ਨੂੰ ਦਿੱਤਾ ਗਿਆ ਸੀ ਪਰ ਵਿਭਾਗ ਵੱਲੋਂ ਕੇਡਰ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਸਿਹਤ ਕਾਮਿਆਂ ਦੀਆਂ ਮੁੱਖ ਮੰਗਾਂ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣ, ਕੱਟੇ ਗਏ ਸਾਰੇ ਭੱਤੇ ਬਹਾਲ ਕਰਨ, ਪਦੁਨਤੀਆ ਸਮੇਂ ਸਿਰ ਕਰਨ, ਬੰਦ ਪਏ ਟ੍ਰੇਨਿੰਗ ਸਕੂਲ ਚਾਲੂ ਕਰਨ,ਸੀਨੀਅਰਤਾ ਸੂਚੀਆਂ ਜਾਰੀ ਕਰਨ, ਮੇਲ ਨੂੰ ਫੀਮੇਲ ਬਰਾਬਰ ਕੰਮਾਂ ਵਿੱਚ ਭਾਗੀਦਾਰ ਬਣਾਉਣ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਜਿਹਨਾਂ ਤੇ ਵਿਭਾਗ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਇਸ ਸੰਬੰਧੀ ਜਥੇਬੰਦੀ ਵੱਲੋਂ ਡਾਇਰੈਕਟਰ, ਮੰਤਰੀ ਅਤੇ ਮੁੱਖ ਮੰਤਰੀ ਨੂੰ ਧੂਰੀ ਵਿਖੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਿਹਤ ਮੰਤਰੀ ਦੇ ਦਫ਼ਤਰ ਸਕੱਤਰ ਨੂੰ ਵੀ ਯਾਦ ਪੱਤਰ ਦਿੱਤਾ ਗਿਆ ਹੈ ਕਿ ਅਗਰ 22 ਫਰਵਰੀ ਤੱਕ ਕੇਡਰ ਦਾ ਨਾਮ ਬਦਲਣ ਦਾ ਐਲਾਨ ਸਮੇਤ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ 24 ਫਰਵਰੀ ਦੇ ਵਿੱਚ ਸਿਹਤ ਮੰਤਰੀ ਪੰਜਾਬ ਦਾ ਘਿਰਾਓ ਕਰੇਗੀ ਤੇ ਉਹਨਾਂ ਦੀ ਪਟਿਆਲਾ ਕੋਠੀ ਅੱਗੇ ਸੂਬਾਈ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਸੂਬੇ ਭਰ ਦੇ ਹਜ਼ਾਰਾਂ ਮੇਲ, ਫੀਮੇਲ ਸਿਹਤ ਕਾਮੇ ਵਧ ਚੜ੍ਹ ਕਿ ਸਮਹੂਲੀਅਤ ਕਰਨਗੇ |ਇਸ ਮੀਟਿੰਗ ਵਿੱਚ ਵਿਸੇਸ ਤੌਰ ਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਅੰਮ੍ਰਿਤਸਰ ਜੋਨ ਇੰਚਾਰਜ ਕੰਵਲਜੀਤ ਸਿੰਘ ਅੰਮ੍ਰਿਤਸਰ ਭੁਪਿੰਦਰ ਸਿੰਘ ਐਚ ਆਈ ਰਾਜਿੰਦਰ ਕੁਮਾਰ ਐਚ ਆਈ ਅਮਨ ਜੰਜੂਆਂ ਜਗਨ ਨਾਥ ਸੁਖਦੇਵ ਸਿੰਘ ਹਰਪ੍ਰੀਤ ਪਾਲ ਕੰਵਲਜੀਤ ਸਿੰਘ ਗੋਪਿੰਦਰ ਸਿੰਘ ਸਤਨਾਮ ਸਿੰਘ ਸੁਰਜੀਤ ਕੁਮਾਰ ਵਰਿੰਦਰ ਕੁਮਾਰ ਕੁਲਵਿੰਦਰ ਸਿੰਘ ਅਮਿਤ ਸੈਣੀ ,ਹਰਵਿੰਦਰ ਸਿੰਘ ਬੰਬ ਅਮਰਜੀਤ ਸਿੰਘ ਸੋਹਲ ਜਿਲਾ ਪ੍ਰਧਾਨ ਗੁਰਦਾਸਪੁਰ ਜੋਬਨਪ੍ਰੀਤ ਸਿੰਘ ਐਸ ਅਈ, ਹਰਪ੍ਰੀਤ ਸਿੰਘ ਐਚ ਆਈ, ਗੁਰਦਾਸਪੁਰ ,ਗਗਨਦੀਪ ਸਿੰਘ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਘੁੰਮਣ ਆਈ ਟੀ ਸੈੱਲ ਇੰਚਾਰਜ ,ਜਸਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ ਧਿਆਨਪੁਰ ਵਰਿੰਦਰਜੀਤ ਸਿੰਘ ਭੁੱਲਰ ਯਾਦਵਿੰਦਰ ਸਿੰਘ ਮੱਲ੍ਹੀ,ਜੋਬਨਜੀਤ ਸਿੰਘ ਕਾਹਲੋਂ ਮੀਤ ਪ੍ਰਧਾਨ ਧਿਆਨਪੁਰ, ਸਤਵਿੰਦਰ ਸਿੰਘ ਬਲਾਕ ਪ੍ਰਧਾਨ ਕਲਾਨੌਰ , ਪਰਜੀਤ ਸਿੰਘ ਬਲਾਕ ਪ੍ਰਧਾਨ ਭਾਮ,ਸਰਬਜੀਤ ਸਿੰਘ ਭਾਮ ਬਲਦੇਵ ਸਿੰਘ ਰਣਜੀਤ ਬਾਗ ਪਰਵਿੰਦਰ ਸਿੰਘ ਛੋਟੇਪੁਰ ਆਦਿ ਆਗੂ ਹਾਜ਼ਰ ਸਨ