Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੰਬਲ ਵੰਡ ਕੇ ਗਰੀਬਾਂ ਤੇ ਲੋੜਵੰਦਾਂ ਨੂੰ ਦੇ ਰਿਹਾ ਹੈ ਨਿੱਘ : ਤਰੁਨਪ੍ਰੀਤ ਕਲਸੀ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੰਬਲ ਵੰਡ ਕੇ ਗਰੀਬਾਂ ਤੇ ਲੋੜਵੰਦਾਂ ਨੂੰ ਦੇ ਰਿਹਾ ਹੈ ਨਿੱਘ : ਤਰੁਨਪ੍ਰੀਤ ਕਲਸੀ

ਬਟਾਲਾ 21 ਫਰਵਰੀ (ਅਵਿਨਾਸ਼ ਸ਼ਰਮਾ )

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸਖਸ਼ੀਅਤ ਮਾਨਯੋਗ ਡਾ. ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸ.ਜੱਸਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟੀਮ ਮੈਂਬਰਾਂ ਵੱਲੋਂ ਕੜਾਕੇ ਦੀ ਠੰਡ ਵਿੱਚ ਲੋੜਵੰਦਾਂ ਨੂੰ ਠੰਡ ਤੋਂ ਬਚਾਉਣ ਦੇ ਲਈ ਸਥਾਨਕ ਬੱਸ ਸਟੈਂਡ, ਜਲੰਧਰ ਰੋਡ, ਗਾਂਧੀ ਚੌਂਕ ਡੇਰਾ ਬਾਬਾ ਨਾਨਕ ਰੋਡ , ਸਿੰਬਲ ਚੌਕ ਤੇ ਹੋਰ ਇਲਾਕਿਆਂ ਦੇ ਵਿੱਚ ਪਹੁੰਚ ਕੇ ਗਰਮ ਕੰਬਲ ਵੰਡ ਕੇ ਠੰਡ ਨਾਲ ਕੰਬ ਰਹੇ ਰਿਕਸ਼ਾ ਚਾਲਕਾਂ, ਰੇਹੜੀ ਵਾਲਿਆਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ, ਬੱਚਿਆ ਤੇ ਹੋਰ ਲੋੜਵੰਦਾਂ ਨੂੰ ਨਿੱਘ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਹਲਕਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਨੌਜਵਾਨ ਸੱਕੇ ਭਰਾ ਤਰੁਨਪ੍ਰੀਤ ਸਿੰਘ ਕਲਸੀ ਸ਼ਾਮਿਲ ਹੋਏ ਜਦ ਕਿ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ , ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ, ਇੰਦਰਪ੍ਰੀਤ ਸਿੰਘ ਰਿੱਕੀ , ਰੋਹਿਤ ਕੁਮਾਰ ਹਰਵਿੰਦਰ ਸਿੰਘ ਟਿੰਕੂ, ਤੇਜਪਾਲ ਸਿੰਘ, ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ। ਇਸ ਮੌਕੇ ਆਪ ਦੇ ਨੌਜਵਾਨ ਨੇਤਾ ਤਰੁਣਪ੍ਰੀਤ ਸਿੰਘ ਕਲਸੀ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ, ਜਦਕਿ ਗਰੀਬਾਂ, ਲੋੜਵੰਦਾਂ ਨੂੰ ਠੰਡ ਦੇ ਕਹਿਰ ਤੋਂ ਬਚਾਉਣ ਦੇ ਲਈ ਬਹੁਤ ਹੀ ਚੰਗੀ ਕੁਆਲਿਟੀ ਦੇ ਕਰਮ ਕੰਬਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੇ ਅੰਦਰ ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਦੇ ਲਈ ਬਹੁਤ ਹੀ ਨੇਕ ਕਾਰਜ ਕੀਤੇ ਜਾ ਰਹੇ ਹਨ, ਜਦਕਿ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਦੇ ਉੱਪਰ ਖਰਚ ਕਰਕੇ ਡਾ. ਉਬਰਾਏ ਵੱਲੋਂ ਪੂਰੇ ਹੀ ਵਿਸ਼ਵ ਭਰ ਦੇ ਅੰਦਰ ਸਿੱਖਾਂ, ਸਰਦਾਰਾਂ, ਪੰਜਾਬੀਆਂ ਤੇ ਭਾਰਤੀਆਂ ਦਾ ਸਿਰ ਉੱਚਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਸਮੁੱਚੇ ਹੀ ਜਿਲ੍ਹੇ ਭਰ ਦੇ ਅੰਦਰ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ ਜਾ ਰਹੇ ਹਨ, ਜਦਕਿ ਵੱਖ-ਵੱਖ ਥਾਵਾਂ ਤੇ ਮੌਕੇ ਤੇ ਪਹੁੰਚ ਕੇ ਰਾਤ ਦੇ ਹਨੇਰੇ ਅਤੇ ਸਵੇਰੇ ਤੜਕਸਾਰ ਠੰਡ ਵਿੱਚ ਕੰਬ ਰਹੇ ਮੈਂਬਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਗਰਮ ਕੰਬਲਾਂ ਦਾ ਨਿੱਘ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ….ਵਿਧਾਇਕ ਸ਼ੈਰੀ ਕਲਸੀ ਦੇ ਭਰਾ ਤਰੁਣਪ੍ਰੀਤ ਕਲਸੀ
ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਤੇ ਹੋਰ ਲੋੜਵੰਦਾਂ ਨੂੰ ਕੰਬਲ ਵੰਡਦੇ ਹੋਏ।

error: copy content is like crime its probhihated