Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਹੋਵੇਗਾ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਹੋਵੇਗਾ ਰਾਜ ਪੱਧਰੀ ਸਮਾਗਮ

ਹੁਸ਼ਿਆਰਪੁਰ/ਗੜ੍ਹਸ਼ੰਕਰ, 21 ਫਰਵਰੀ (PPT NEWS) 

–ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ

–ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ

: 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਉਨ੍ਹਾਂ ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦਾ ਵੀ ਜਾਇਜ਼ਾ ਲਿਆ।

          ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੋਕ ਨਿਰਮਾਣ ਵਿਭਾਗ, ਪੁਲਿਸ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸੰਪਨ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਰਾਜ ਪੱਧਰੀ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਵਿਚ ਜੁਟ ਜਾਣ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਡੀ.ਐਸ.ਪੀ. ਸਤੀਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।