Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸਨਾਂ ਨੂੰ ਜਾਣ ਵਾਲੇ ਪੈਦਲ ਸੰਗ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ –ਜਥੇਦਾਰ ਸੇਵਾ ਸਿੰਘ

ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸਨਾਂ ਨੂੰ ਜਾਣ ਵਾਲੇ ਪੈਦਲ ਸੰਗ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ –ਜਥੇਦਾਰ ਸੇਵਾ ਸਿੰਘ

ਦਸੂਹਾ, 27 ਫਰਵਰੀ (ਚੌਧਰੀ )

: ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਜਲੋਟਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਜਥੇਦਾਰ ਸੇਵਾ ਸਿੰਘ ਦੀ ਯੋਗ ਅਗਵਾਈ ਹੇਠ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਜੀ ਦੇ ਦਰਸ਼ਨਾਂ ਲਈ ਪੈਦਲ ਸੰਗ ਸੰਬੰਧੀ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜਥੇਦਾਰ ਸੇਵਾ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 27 ਫ਼ਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ 29 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨੀ ਜਥਿਆਂ ਵੱਲੋਂ ਰਸ-ਭਿੰਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੈਦਲ ਸੰਗ ਸਬੰਧੀ ਮਿਤੀ 1 ਮਾਰਚ ਨੂੰ ਪਿੰਡ ਦੀਆ ਸਮੂਹ ਸੰਗਤਾਂ ਵੱਲੋਂ ਪਿੰਡ ਦੀ ਪਰਿਕਰਮਾ ਕੀਤੀ ਜਾਵੇਗੀ ਅਤੇ 2 ਮਾਰਚ ਨੂੰ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਦੇ ਰੂਪ ਵਿੱਚ ਪਿੰਡ ਤੋਂ ਚਾਲੇ ਪਾਏ ਜਾਣਗੇ। ਇਹ ਸੰਗ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਚੋਲਾ ਸਾਹਿਬ ਵਿਖੇ ਪਹੁੰਚੇਗਾ। ਇਸ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਭਾਈ ਬਲਵੀਰ ਸਿੰਘ , ਗੁਰਦੀਪ ਸਿੰਘ, ਗੁਰਦਿਆਲ ਸਿੰਘ, ਕਥਾਵਾਚਕ ਬਿਕਰਮ ਸਿੰਘ , ਗੁਰਬਾਜ਼ ਸਿੰਘ ਆਦਿ ਹਾਜਰ ਸਨ।