Prime Punjab Times

Latest news
ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ...
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਅਤੇ ਕੰਬਲ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਅਤੇ ਕੰਬਲ ਵੰਡੇ

ਬਟਾਲਾ 28 ਫਰਵਰੀ (ਅਵਿਨਾਸ਼ ਸ਼ਰਮਾ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਮੇਅਰ ਸੁੱਖ ਤੇਜਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਅਤੇ ਠੰਡ ਤੋਂ ਬਚਾਉਣ ਦੇ ਲਈ ਗਰਮ ਕੰਬਲ ਵੰਡਣ ਦੇ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਸ਼ਖਸ਼ੀਅਤ ਤੇ ਪ੍ਰਸਿੱਧ ਪ੍ਰਵਾਸੀ ਭਾਰਤੀ ਬਲਜਿੰਦਰ ਸਿੰਘ ਟੀਟੂ ਬੋਪਾਰਾਏ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ
ਅਤੇ ਕੰਬਲ ਭੇਂਟ ਕਰਦਿਆ ਮੇਅਰ ਸੁੱਖਦੀਪ ਤੇਜਾ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਮੇਅਰ ਸੁੱਖਦੀਪ ਤੇਜਾ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਮੌਕੇ ਸਮਾਜ ਸੇਵੀ ਸ਼ਖਸੀਅਤ ਬਲਜਿੰਦਰ ਸਿੰਘ ਬੋਪਾਰਾਏ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਇਆ ਜਾ ਰਿਹਾ ਹੈ। ਇਸ ਦੌਰਾਨ ਪੈਨਸ਼ਨਾਂ ਅਤੇ ਕੰਬਲ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਇੰਦਰਪ੍ਰੀਤ ਸਿੰਘ ਰਿੱਕੀ, ਤੇਜਪਾਲ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ, ਕੇਵਲ ਕੁਮਾਰ, ਸੁੱਖ ਛਾਪਿਆਂਵਾਲੀ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ….. ਲੋੜਵੰਦਾਂ ਨੂੰ ਪੈਨਸ਼ਨਾਂ ਅਤੇ ਕੰਬਲ ਵੰਡਦੇ ਹੋਏ ਮੇਅਰ ਸੁੱਖਦੀਪ ਤੇਜਾ , ਟੀਟੂ ਬੋਪਾਰਾਏ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।

error: copy content is like crime its probhihated