Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਾਇਆ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ’ ਨੂੰ ਸਮਰਪਿਤ ਸਮਾਗਮ ਕਰਾਇਆ

ਗੜ੍ਹਦੀਵਾਲਾ 2 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ (21 ਫਰਵਰੀ) ਨੂੰ ਸਮਰਪਿਤ ਪੰਜਾਬੀ ਵਿਭਾਗ ਅਤੇ ਵਿਦਿਆਰਥੀ ਭਲਾਈ ਤੇ ਵਿਕਾਸ ਮੰਚ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਲੇਖ-ਰਚਨਾ ਅਤੇ ਕਵਿਤਾ-ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਉਪਰੰਤ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਨੇ ਪੰਜਾਬੀ ਮਾਂ-ਬੋਲੀ ਨਾਲ ਸੰਬੰਧਤ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੇ ਮਨਾਉਣ ਦੇ ਮੱਹਤਵ ਬਾਰੇ ਦੱਸਿਆ। ਲੇਖ ਰਚਨਾ ਅਤੇ ਕਵਿਤਾ-ਉਚਾਰਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਲਈ ਉਤਸ਼ਾਹਿਤ ਕਰਨ ਲਈ ਇਹ ਦਿਨ ਹਰ ਸਾਲ 21 ਫਰਵਰੀ ਨੂੰੁੰ ਮਨਾਇਆ ਜਾਂਦਾ ਹੈ।ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ, ਪੜ੍ਹਨ-ਲਿਖਣ ਅਤੇ ਬੋਲਣ ਲਈ ਪ੍ਰੇਰਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ, ਡਾ. ਸਤਵੰਤ ਕੌਰ ਅਤੇ ਪ੍ਰੋ. ਗੁਰਮੁੱਖ ਪ੍ਰੀਤ ਸਿੰਘ ਨੇ ਪੰਜਾਬੀ ਮਾਂ ਬੋਲੀ ਨੂੰ ਵੱਧ ਚੜ੍ਹ ਪ੍ਰਫੁੱਲਤ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਆ।ਇਸ ਸਮੇਂ ‘ਵਿਦਿਆਰਥੀ ਵਿਕਾਸ ਤੇ ਭਲਾਈ ਮੰਚ’ ਦੇ ਇੰਚਾਰਜ ਡਾ. ਸਤਵੰਤ ਕੌਰ, ਦਿਲਬਾਰਾ ਸਿੰਘ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ‘ਭਾਸ਼ਾ ਮੰਚ’ ਤੇ ‘ਵਿਦਿਆਰਥੀ ਭਲਾਈ ਤੇ ਵਿਕਾਸ ਮੰਚ’ ਦੇ ਮੈਂਬਰ ਸਾਹਿਬਾਨ ਮੌਜੂਦ ਸਨ।