Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਿਵਲ ਹਸਪਤਾਲ ਦਸੂਹਾ ਵਿਖੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ

ਸਿਵਲ ਹਸਪਤਾਲ ਦਸੂਹਾ ਵਿਖੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ

ਦਸੂਹਾ 3 ਮਾਰਚ (ਚੌਧਰੀ) 

: ਸਿਵਲ ਹਸਪਤਾਲ ਦਸੂਹਾ ਵਿਖੇ ਪਲਸ ਪੋਲੀਓ ਪ੍ਰੋਗਰਾਮ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਕੈਂਪ ਦਾ ਉਦਘਾਟਨ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਵੱਲੋਂ ਛੋਟੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦਸੂਹਾ ਦੇ ਐਸ.ਐਮ.ਓ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਦਸੂਹਾ ਅਰਬਨ ਵਿੱਚ ਸਿਫ਼ਰ ਤੋਂ ਪੰਜ ਸਾਲਾਂ ਦੇ ਬੱਚਿਆਂ ਦੀ ਗਿਣਤੀ 335 ਹੈ, ਇਨ੍ਹਾਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 17 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇੰਨ੍ਹਾਂ ਵਿੱਚ ਦੋ ਮੋਬਾਇਲ ਟੀਮਾਂ ਹਨ ਜੋ ਕਿ ਅੱਜ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੇ। ਇਸ ਉਪਰੰਤ ਇੰਨ੍ਹਾਂ ਟੀਮਾਂ ਵੱਲੋਂ 4 ਅਤੇ 5 ਮਾਰਚ ਨੂੰ ਘਰ ਘਰ ਜਾ ਕੇ ਜੋ ਛੋਟੇ ਬੱਚੇ ਰਹਿ ਗਏ ਹਨ ਉਹਨਾਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। ਇਸ ਮੌਕੇ ਵਾਈਸ ਪ੍ਰਧਾਨ ਮਿਊਸੀਪਲ ਕਮੇਟੀ ਦਸੂਹਾ ਸੋਨੂ ਖਾਲਸਾ, ਡਾਕਟਰ ਅਨਿਲ,ਡਾਕਟਰ ਰਾਹੁਲ ਰਾਏ, ਐਲ ਐਚ ਵੀ ਪਰਮਜੀਤ ਕੌਰ,ਸਟਾਫ ਪੂਨਮ,ਵਰਿੰਦਰ ਸਿੰਘ ਸੀਨੀਅਰ ਫਾਰਮੇਸੀ ਅਫਸਰ, ਸੀਨੀਅਰ ਲੈਬੋਰਟਰੀ ਟੈਕਨੀਸ਼ੀਅਨ ਡੈਨੀਅਲ ਮੌਜੂਦ ਸਨ।