Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਰਥ ਸ਼ਾਸਤਰ ਵਿਭਾਗ ਵੱਲੋਂ ਪੇਟੈਂਟ ਅਤੇ ਕਾਪੀ ਰਾਈਟ ਕਾਨੂੰਨ ਬਾਰੇ ਵਿਸ਼ੇਸ਼ ਲੈਕਚਰ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਰਥ ਸ਼ਾਸਤਰ ਵਿਭਾਗ ਵੱਲੋਂ ਪੇਟੈਂਟ ਅਤੇ ਕਾਪੀ ਰਾਈਟ ਕਾਨੂੰਨ ਬਾਰੇ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ 4 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ ਗੜਦੀਵਾਲਾ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕਤਰ (ਵਿਦਿਆ) ਸਰਦਾਰ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਵਿਚ, ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਅੱਜ ਮਿਤੀ 29/02/2024 ਨੂੰ ਪੇਟੈਂਟ ਅਤੇ ਕਾਪੀ ਰਾਈਟ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰਦੌਰਾਨ ਅਰਥ ਸ਼ਾਸਤਰ ਵਿਭਾਗ ਤੋਂ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਪੇਟੈਂਟ ਕਾਨੂੰਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਪੇਟੈਂਟ ਇਕ ਖਾਸ ਅਧਿਕਾਰ ਹੈ ਜੋ ਕੇ ਕਿਸੇ ਨਵੀਂ ਵਸਤੂ ਖੋਜਣ ਵਾਲੇ ਜਾਂ ਨਵੇਂ ਤਰੀਕੇ ਨਾਲ ਵਸਤੂ ਬਣਾਉਣ ਵਾਲੇ ਨੂੰ ਦਿੱਤਾ ਜਾਂਦਾ ਹੈ।ਪੇਟੈਂਟ ਤੁਹਾਡੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ, ਤਾਂ ਕਿ ਤੁਹਾਡੇ ਦੁਆਰਾ ਖੋਜੀ ਗਈ ਨਵੀਂ ਵਸਤੂ ਜਾਂ ਵਸਤੂ ਨੂੰ ਬਣਾਉਣ ਦਾ ਨਵਾਂ ਤਰੀਕਾ ਤੁਹਾਡੀ ਆਗਿਆ ਤੋਂ ਬਿਨਾਂ ਕੋਈ ਹੋਰ ਨਾ ਵਰਤ ਸਕੇ। ਪੇਟੈਂਟ ਦਾ ਕਾਨੂੰਨ ਵਿਅਕਤੀਆਂ ਦੀ ਰਚਨਾਤਮਕਤਾ ਅਤੇ ਉਨਾਂ ਦੀਆਂ ਖੋਜਾਂ ਨੂੰ ਉਤਸਾਹਿਤ ਕਰਨ ਅਤੇ ਉਸਦੀ ਸੁਰੱਖਿਆ ਕਰਨ ਲਈ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਬੌਧਿਕ ਸੰਪਦਾ ਅਧਿਕਾਰਾਂ ਬਾਰੇ ਵੀ ਜਾਣੂ ਕਰਾਇਆ ਗਿਆ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਸੈਮੀਨਾਰ ਵਿੱਚ ਭਾਗ ਲੈ ਕੇ ਜਾਣਕਾਰੀ ਪ੍ਰਾਪਤ ਕਰਨ ਤੇ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਨੂੰ ਅੱਗੇ ਤੋਂ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।