Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ, 4 ਮਾਰਚ (ਬਿਊਰੋ ) 

-‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਨੇ ਕੂਕਾਨੇਟ ਤੇ ਦੇਹਰੀਆਂ ਦੀ ਆਫ ਰੋਡਿੰਗ ਲਈ ਵਾਹਨਾਂ ਨੂੰ ਕੀਤਾ ਰਵਾਨਾ
–ਲੋਕਾਂ ਨੇ ਆਫ ਰੋਡਿੰਗ ਦਾ ਲਿਆ ਆਨੰਦ

 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਕੂਕਾਨੇਟ ਅਤੇ ਦੇਹਰੀਆਂ ਦੀ ਆਫ ਰੋਡਿੰਗ ਟੀਮ ਨੂੰ ਸਵੇਰੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਤੋਂ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਏ.ਡੀ.ਸੀ (ਜ) ਰਾਹੁਲ ਚਾਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਰ-ਸਪਾਟੇ ਪੱਖੋਂ ਹੁਸ਼ਿਆਰਪੁਰ ਵਿਚ ਅਥਾਹ ਸੰਭਾਵਨਾ ਹਨ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਵਿਸ਼ਵ ਪੱਧਰ ਦੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦਾ ਸਭ ਤੋਂ ਵੱਡਾ ਜੰਗਲਾਂ ਦਾ ਖੇਤਰ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵੱਲੋਂ ਕਰਵਾਏ ਗਏ ਇਸ ਨੇਚਰ ਫੈਸਟ ਦਾ ਵੀ ਇਹੀ ਉਦੇਸ਼ ਹੈ ਕਿ ਹੁਸ਼ਿਆਰਪੁਰ ਨੂੰ ਇਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋੜ ਹੈ ਕਿ ਅਸੀਂ ਆਪਣੇ ਇਸ ਕੁਦਰਤੀ ਸਰਮਾਏ ਨੂੰ ਆਰਥਿਕ ਅਤੇ ਰੁਜ਼ਗਾਰ ਪੱਖੋਂ ਵਿਕਸਿਤ ਕਰੀਏ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਖੇਤਰਾਂ ਦੀ ਆਰਥਿਕਤਾ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੂਕਾਨੇਟ ਵਰਗੀਆਂ ਹੋਰ ਸੈਰ-ਸਪਾਟਾ ਥਾਵਾਂ ਦਾ ਵੀ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾਵੇਗਾ। ਇਸ ਨਾਲ ਵੱਡੀ ਗਿਣਤੀ ਵਿਚ ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਖੁਦ ਡਰਾਈਵ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਸਹਾਇਕ ਕਮਿਸ਼ਨ ਦਿਵਿਆ ਪੀ ਨੇ ਵੀ ਖੁਦ ਕਾਰ ਡਰਾਈਵ ਕੀਤੀ।