Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਨੇਚਰ ਫੈਸਟ 2024 ‘ਚ ਕੀਤਾ ਗਿਆ ਮੰਚ ਪ੍ਰਦਰਸ਼ਨ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਨੇਚਰ ਫੈਸਟ 2024 ‘ਚ ਕੀਤਾ ਗਿਆ ਮੰਚ ਪ੍ਰਦਰਸ਼ਨ

ਗੜ੍ਹਦੀਵਾਲਾ 6 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ ਹੇਠ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ “ਨੇਚਰ ਫੈਸਟ 2024” ਵਿੱਚ ਵੱਖ- ਵੱਖ ਆਈਟਮਾਂ ਵਿੱਚ ਭਾਗ ਲਿਆ। ਸੰਗੀਤ ਵਿਭਾਗ ਦੇ ਮੁਖੀ ਅਸਿਸਟੈਂਟ ਪ੍ਰੋਫੈਸਰ ਗੁਰਪਿੰਦਰ ਸਿੰਘ ਜੀ ਨੇ ਦੱਸਿਆ ਕਿ ਕਾਲਜ਼ ਦੇ 13 ਵਿਦਿਅਰਥੀਆਂ ਨੇ 6 ਆਈਟਮਾਂ ਇੰਡੀਅਨ ਆਰਕੈਸਟਰਾ, ਗ਼ਜ਼ਲ, ਤਬਲਾ ਪਰਕਸ਼ਨ, ਲੋਕ ਗੀਤ, ਕਲੀਆਂ ਗਾ ਕੇ ਹੁਸ਼ਿਆਰਪੁਰ ਵਿਖੇ ਸ਼੍ਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਇਹਨਾਂ ਵਿਦਿਆਰਥੀਆਂ ਨੂੰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਸੰਗੀਤ ਵਿਭਾਗ ਅਤੇ ਵਿਦਿਆਰਥੀਆਂ ਨੂੰ ਵਧੀਆ ਮੰਚ ਪ੍ਰਦਰਸ਼ਨ ਕਰਨ ਤੇ ਮੁਬਾਰਕਾਂ ਦਿੱਤੀਆਂ।