Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੜ ਨਹੀਂ ਪੁੱਜੇ ਕੈਬਿਨਟ ਸਬ ਕਮੇਟੀ ਦੇ ਮੰਤਰੀ – ਸ਼ੋਭਿਤ ਭਗਤ

ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੁੜ ਨਹੀਂ ਪੁੱਜੇ ਕੈਬਿਨਟ ਸਬ ਕਮੇਟੀ ਦੇ ਮੰਤਰੀ – ਸ਼ੋਭਿਤ ਭਗਤ

ਫਗਵਾੜਾ-7 ਮਾਰਚ (ਲਾਲੀ ਦਾਦਰ)

* ਮੁਲਾਜ਼ਮਾਂ ਨੇ 13 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਅਤੇ ਗੁਪਤ ਐਕਸ਼ਨ ਦਾ ਕੀਤਾ ਐਲਾਨ

: ਬੀਤੇ ਦਿਨ ਮੋਹਾਲੀ ਵਿਖੇ ਕੀਤੇ ਸੰਘਰਸ਼ ਦੌਰਾਨ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ 6 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦਿੱਤਾ ਸੀ ਪ੍ਰੰਤੂ ਅੱਜ ਮੁੜ ਕੈਬਿਨਟ ਸਬ ਕਮੇਟੀ ਦੇ ਮੰਤਰੀ ਮੁਲਾਜਮਾਂ ਨਾਲ ਮੀਟਿੰਗ ਕਰਨ ਨਾ ਪਹੁੰਚੇ।
ਪੰਜਾਬ ਭਵਨ ਵਿਖੇ ਅਧਿਕਾਰੀਆਂ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਤੇ ਵਿਚਾਰ ਚਰਚਾ ਕੀਤੀ ਅਤੇ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਦਾ ਵਾਅਦਾ ਕੀਤਾ।
ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ ।ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ‘ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਕਟੌਤੀ ਬੰਦ ਹੋਈ। ਇਸ ਮੌਕੇ
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਸੀਨੀਅਰ ਆਗੂਆਂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ ਅਤੇ ਸੁਖਰਾਜ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੌਤੀ ਕੀਤੀ ਜਾ ਰਹੀ ਹੈ ਜੋ ਕਿ ਵਾਰ ਵਾਰ ਮੰਤਰੀਆਂ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਦੀ ਸਾਲ 2019 ਤੋਂ ਤਨਖਾਹ ਵਿੱਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।ਉਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ‘ਤੇ ਵੀ ਕਰਮਚਾਰੀਆਂ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਜਿਸ ਕਾਰਨ ਸਮੁੱਚੇ ਦਫਤਰੀ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।ਉਹਨਾਂ ਕਿਹਾ ਕਿ 11 ਮਾਰਚ ਨੂੰ ਜ਼ਿਲ੍ਹਾ ਪੱਧਰ ਤੇ ਇਕੱਠ ਕਰਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਕਲਮ ਛੋੜ ਹੜਤਾਲ ਵੀ ਲਗਾਤਾਰ ਜਾਰੀ ਰਹੇਗੀ।ਉਕਤ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ 11 ਮਾਰਚ ਨੂੰ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਹੋਇਆ ਤਾ 13 ਮਾਰਚ ਨੂੰ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ ਅਤੇ ਨਾਲ ਗੁਪਤ ਐਲਾਨ ਵੀ ਕੀਤਾ ਜਾਵੇਗਾ।