Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਮਾਨ ਸਰਕਾਰ ਕੋਲੋਂ ਇੱਕ ਇੱਕ ਹਜਾਰ ਰੁਪਏ ਦੀ ਉਡੀਕ ਕਰ ਰਹੀਆ ਨੇ ਪੰਜਾਬ ਦੀਆ ਔਰਤਾ : ਬੇਗਮਪੁਰਾ ਟਾਇਗਰ ਫੋਰਸ

ਮਾਨ ਸਰਕਾਰ ਕੋਲੋਂ ਇੱਕ ਇੱਕ ਹਜਾਰ ਰੁਪਏ ਦੀ ਉਡੀਕ ਕਰ ਰਹੀਆ ਨੇ ਪੰਜਾਬ ਦੀਆ ਔਰਤਾ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ  8 ਮਾਰਚ  ( ਤਰਸੇਮ ਦੀਵਾਨਾ )

ਪੰਜਾਬ ਵਿੱਚ ਵੱਧ ਰਹੇ ਨਸ਼ੇ ਨਾਲ  ਨੌਜਵਾਨ ਪੀੜ੍ਹੀ  ਖ਼ਤਮ ਹੁੰਦੀ ਜਾ ਰਹੀ ਹੈ : ਬੀਰਪਾਲ,ਨੇਕੂ,ਹੈਪੀ

:  ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫ਼ਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਸਹਿਰੀ ਪ੍ਰਧਾਨ ਗੁਰਪ੍ਰੀਤ ਗੋਪਾ ਤੇ ਸਹਿਰੀ ਉਪ ਪ੍ਰਧਾਨ ਬਾਲੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ,ਨੇਕੂ ਅਜਨੋਹਾ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਸਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਫੋਰਸ ਦੇ ਆਗੂਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕ ਬਦਲਾਅ ਦੇ ਰੂਪ ਵਿੱਚ ਪੰਜਾਬ ਦੀ ਸੱਤਾ ਦਿੱਤੀ ਸੀ ! ਪ੍ਰੰਤੂ ਆਪ ਨੂੰ ਪੰਜਾਬ ਦੀ ਸੱਤਾ ਸੰਭਾਲੇ ਹੋਏ ਲੱਗਭੱਗ ਦੋ ਸਾਲ ਦਾ ਸਮਾਂ ਬੀਤ ਚੁੱਕਾ ਹੈ ਮਾਨ ਸਰਕਾਰ  ਨੇ ਪੰਜਾਬ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਤਰ੍ਹਾਂ ਤਰ੍ਹਾਂ ਦੇ ਵਾਅਦੇ ਕੀਤੇ ਸੀ ਉਨ੍ਹਾਂ ਵਾਅਦਿਆਂ ਵਿੱਚ ਇੱਕ ਪੰਜਾਬ ਦੀਆਂ ਔਰਤਾਂ ਨੂੰ ਇੱਕ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਸੀ ਜਿਹੜਾ ਕਿ ਅਜੇ ਤੱਕ ਪੂਰਾ ਨਹੀ ਕੀਤਾ ਗਿਆ  ! ਉਹਨਾ ਕਿਹਾ ਕਿ  ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ! ਆਗੂਆ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋ ਹੀ ਪੰਜਾਬ ਵਿੱਚ ਗੈਂਗਸਟਰਾਂ ਦਾ ਵੱਡੇ ਪੱਧਰ ਤੇ ਬੋਲ ਬਾਲਾ ਹੋਇਆ ਹੈ ! ਪੰਜਾਬ ਵਿੱਚ ਲਾਅ ਐੰਡ ਆਡਰ ਨਾਂ ਦੀ ਕੋਈ ਚੀਜ਼ ਨਹੀਂ ਰਹੀ ! ਨਸ਼ਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ! ਹਰ ਦਿਨ ਨਸ਼ੇ ਨਾਲ ਨੌਜਵਾਨੀ ਖ਼ਤਮ ਹੁੰਦੀ ਜਾ ਰਹੀ ਹੈ !
ਉਹਨਾ ਕਿਹਾ ਕਿ ਜਦੋਂ ਪੰਜਾਬ ਦੀ ਸੱਤਾ ਦੂਸਰੀਆਂ ਪਾਰਟੀਆਂ ਕੋਲ ਸੀ ਤਾਂ ਇਹ ਹੀ ਪੰਜਾਬ ਦਾ ਮੁੱਖ ਮੰਤਰੀ  ਭਗਵੰਤ ਮਾਨ ਉਨ੍ਹਾਂ ਪਾਰਟੀਆਂ ਨੂੰ ਆਪਣੀਆਂ ਸਟੇਜਾਂ ਉੱਤੋਂ ਪਾਣੀ ਪੀ ਪੀ ਕੋਸਦਾ ਹੁੰਦਾ ਸੀ ਅਤੇ ਉਨ੍ਹਾਂ ਉੱਤੇ ਅਲੱਗ ਅਲੱਗ ਤਰ੍ਹਾਂ ਦੇ ਤੰਜ਼ ਕੱਸਦਾ ਹੁੰਦਾ ਸੀ ਉਹਨਾ ਮੁੱਖ ਮੰਤਰੀ  ਭਗਵੰਤ  ਮਾਨ ਨੂੰ ਤਿੱਖੇ  ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਲੋਕ ਜੇਕਰ ਤੁਹਾਨੂੰ ਸੱਤਾ ਦੇਣਾ ਜਾਣਦੇ ਹਨ ਤਾਂ ਤੁਹਾਡੇ ਤੋਂ ਸੱਤਾ ਖੋਹਣਾ ਵੀ ਜਾਣਦੇ ਹਨ!
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ਸਤੀਸ਼ ਕੁਮਾਰ ਸ਼ੇਰਗੜ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ  , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ  ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ,  ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ  ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

error: copy content is like crime its probhihated