Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਬਲੱਡ ਡੋਨਰਜ਼ ਐਂਡ ਵੈਲਫੇਅਰ ਸੁਸਾਇਟੀ ਦਸੂਹਾ ਨੇ ਲਗਾਇਆ ਖੂਨਦਾਨ ਕੈਂਪ,ਖ਼ੂਨਦਾਨੀਆਂ ਨੇ 232 ਯੂਨਿਟ ਖੂਨਦਾਨ ਕੀਤਾ

ਬਲੱਡ ਡੋਨਰਜ਼ ਐਂਡ ਵੈਲਫੇਅਰ ਸੁਸਾਇਟੀ ਦਸੂਹਾ ਨੇ ਲਗਾਇਆ ਖੂਨਦਾਨ ਕੈਂਪ,ਖ਼ੂਨਦਾਨੀਆਂ ਨੇ 232 ਯੂਨਿਟ ਖੂਨਦਾਨ ਕੀਤਾ

ਦਸੂਹਾ, 10 ਮਾਰਚ (ਚੌਧਰੀ )

: ਬਲੱਡ ਡੋਨਰਜ ਐਂਡ ਵੈਲਫੇਅਰ ਸੁਸਾਇਟੀ ਦਸੂਹਾ ਵੱਲੋਂ ਸਵਰਗਵਾਸੀ ਕੇ.ਡੀ ਖੋਸਲਾ ਦੀ ਯਾਦ ਨੂੰ ਸਮਰਪਿਤ 143ਵਾਂ ਖੂਨਦਾਨ ਕੈਂਪ ਅਤੇ 7ਵਾਂ ਸਨਮਾਨ ਸਮਾਰੋਹ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ ਅਤੇ ਪ੍ਰਧਾਨ ਬਲਜਿੰਦਰ ਲਾਲੀਆ ਦੀ ਯੋਗ ਅਗਵਾਈ ਹੇਠ ਆਰਮੀ ਗਰਾਊਂਡ ਦਸੂਹਾ ਵਿਖੇ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਮੁਕੇਸ਼ ਰੰਜਨ ਐੱਮ.ਆਰ.ਸੀ ਗਰੁੱਪ ਦੇ ਐੱਮ.ਡੀ ਅਤੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁਖੀ ਸ ਮਨਜੋਤ ਸਿੰਘ ਤਲਵੰਡੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਤੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਪੂਰੇ ਪੰਜਾਬ ਵਿੱਚੋਂ ਬਲੱਡ ਸੁਸਾਇਟੀਆਂ ਸ਼ਾਮਿਲ ਹੋਈਆਂ। ਇਸ ਕੈਂਪ ਵਿੱਚ ਬਲੱਡ ਬੈਂਕ ਦੀਆਂ ਟੀਮਾਂ ਵੱਲੋਂ 232 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਸੁਸਾਇਟੀ ਵੱਲੋਂ ਇਹ ਬਹੁਤ ਵੱਡਾ ਉਪਰਾਲਾ ਹੈ ਤੇ ਸੁਸਾਇਟੀ ਨਿਰਸੁਆਰਥ ਮਾਨਵਤਾ ਦੀ ਸੇਵਾ ਲਈ ਅੱਗੇ ਰਹਿੰਦੀ ਹੈ । ਇਸ ਮੌਕੇ ਉਨ੍ਹਾਂ ਵੱਲੋਂ ਵੀ ਖੂਨਦਾਨ ਕੀਤਾ ਗਿਆ।ਇਸ ਮੌਕੇ ਮੁਕੇਸ਼ ਰੰਜਨ ਐਮ.ਆਰ.ਸੀ ਗਰੁੱਪ ਦੇ ਐਮ.ਡੀ ਤੇ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਖੂਨਦਾਨ ਇੱਕ ਮਹਾਦਾਨ ਹੈ। ਉਨ੍ਹਾਂ ਕਿਹਾ ਖੂਨ ਦਾਨ ਕਰਨ ਲਈ ਸਾਨੂੰ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਤੋਂ ਇਲਾਵਾ ਰਿਫਰੈਸ਼ਮੈਂਟ ਵੀ ਦਿੱਤੀ ਗਈ।ਇਸ ਮੌਕੇ ਵੱਡੀ ਗਿਣਤੀ ਵਿੱਚ ਖੂਨਦਾਨੀ, ਪਤਵੰਤੇ ਸੱਜਣ ਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।