Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬੀ ਵਿਭਾਗ ਵੱਲੋਂ ‘ਖੋਜ ਕਾਰਜ ਵਿੱਚ ਪੁਸਤਕ ਸੂਚੀ ਦਾ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬੀ ਵਿਭਾਗ ਵੱਲੋਂ ‘ਖੋਜ ਕਾਰਜ ਵਿੱਚ ਪੁਸਤਕ ਸੂਚੀ ਦਾ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 11 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਆਈ. ਕਿਊ. ਏ. ਸੀ. ਦੇ ਸਹਿਯੋਗ ਨਾਲ ‘ਖੋਜ ਕਾਰਜ ਵਿੱਚ ਪੁਸਤਕ ਸੂਚੀ ਦਾ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਖੋਜ ਕਾਰਜ ਕਰਦੇ ਸਮੇਂ ਪੁਸਤਕ ਸੂਚੀ ਦੇ ਮਹੱਤਵ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਖੋਜ ਕਾਰਜ ਕਰਦੇ ਸਮੇਂ ਪੁਸਤਕ ਸੂਚੀ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ ਤੇ ਇਸ ਤੋਂ ਬਿਨਾਂ ਖੋਜ਼ ਕਾਰਜ ਸੰਪੂਰਨ ਨਹੀਂ ਮੰਨਿਆ ਜਾਂਦਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਰਵਿੰਦਰ ਕੌਰ, ਸ. ਗੁਰਮੁਖ ਪ੍ਰੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।