Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਪ੍ਰਭਾਵੀ ਖੋਜ ਪੱਤਰ ਲਿਖਣ’ ਦੇ ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਪ੍ਰਭਾਵੀ ਖੋਜ ਪੱਤਰ ਲਿਖਣ’ ਦੇ ਵਿਸ਼ੇ ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 12 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ੋ੍ਰਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਰਾਜਨੀਤਿਕ ਵਿਭਾਗ ਦੇ ਸਹਿਯੋਗ ਨਾਲ “ਪ੍ਰਭਾਵੀ ਖੋਜ ਪੱਤਰ ਲਿਖਣ’ ‘ਤੇ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਰਾਜਨਿਿਤਕ ਵਿਭਾਗ ਦੇ ਪ੍ਰੋ. ਅਰਚਨਾ ਠਾਕੁਰ ਨੇ ਖੋਜ ਪੱਤਰ ਦੀ ਸੰਰਚਨਾ ਲਈ ਵਿਿਦਆਰਥੀਆਂ ਨੰੁ ਜਾਣਕਾਰੀ ਦਿੱਤੀ।ਉਹਨਾ ਨੇੁ ਦੱਸਿਆ ਕਿ ਚੰਗਾ ਖੋਜ ਪੱਤਰ ਲਿਖਣ ਲਈ ਕੁਝ ਖਾਸ ਨਿਯਮ ਸਿੱਖਣੇ ਚਾਹੀਦੇ ਹਨ ਅਤੇ ਕੁਝ ਖੋਜ ਵਿਧੀਆ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾ ਨੇ ਬੜੇ ਵਿਸਥਾਰਪੂਰਵਕ ਦੱਸਿਆ ਕਿ ਤੁਹਾਡਾ ਖੋਜ ਪੱਤਰ ਨਵਾਂ ਅਤੇ ਦਿਲਸਚਪ ਹੋਣਾ ਚਾਹੀਦਾ ਹੈ। ਇਸ ਦੌਰਾਨ ਰਾਜਨੀਤਿਕ ਵਿਭਾਗ ਦੇ ਵਿਿਦਆਰਥੀ , ਪ੍ਰੋ. ਜਗਦੀਪ ਕੁਮਾਰ ਅਤੇ ਪ੍ਰੋ. ਬਲਜਿੰਦਰ ਕੌਰ ਹਾਜ਼ਰ ਸਨ।ਅੰਤ ਵਿੱਚ. ਪ੍ਰਿੰ. ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸਲਾਘਾ ਕਰਦੇ ਹੋਏ ਭਵਿੱਖ ਵਿੱਚ ਅਜਿਹੇ ਉਪਰਾਲੇ ਕਰਨ ਦੇ ਸੁਝਾਅ ਦਿੱਤੇ।