Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਉਘੇ ਕਾਂਗਰਸੀ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ

ਉਘੇ ਕਾਂਗਰਸੀ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ

ਹੁਸ਼ਿਆਰਪੁਰ / ਗੜ੍ਹਸ਼ੰਕਰ, 13 ਮਾਰਚ (ਬਿਊਰੋ) 

ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਪਾਰਟੀ ਵਿਚ ਹੋਏ ਸ਼ਾਮਿਲ

: ਲੋਕ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਉਘੇ ਕਾਂਗਰਸੀ ਨੇਤਾ ਅਤੇ ਮੌਜੂਦਾ ਜ਼ਿਲ੍ਹਾ ਪਰੀਸ਼ਦ ਮੈਂਬਰ ਚੌਧਰੀ ਪਵਨ ਕਟਾਰੀਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਵਨ ਕਟਾਰੀਆ ਦਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਨਤਾ ਦੇ ਅਨੁਕੂਲ ਨੀਤੀਆਂ ਅਤੇ ਸਾਫ-ਸੁਥਰੀ ਰਾਜਨੀਤੀ ਨੂੰ ਦੇਖਦੇ ਹੋਏ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ੇਸ਼ ਲਗਾਅ ਹੈ ਅਤੇ ਉਹ ਪਾਰਟੀ ਵਿਚ ਸ਼ਾਮਿਲ ਹੋ ਕੇ ਸਮਾਜ ਦੇ ਲਈ ਕੁਝ ਕਰਨਾ ਚਾਹੁੰਦੇ ਹਨ। ਇਸੇ ਲੜੀ ਵਿਚ ਕਾਂਗਰਸ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ’ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਜੀਵਨ ਸਿੰਘ ਸੰਘੋਵਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਰੁਪਿੰਦਰ ਸਿੰਘ, ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।
ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪਵਨ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਵਿਚ ਰੌੜੀ ਵੱਲੋਂ ਲੋਕ ਹਿੱਤ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।