Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹੁਸ਼ਿਆਰਪੁਰ ਵਾਸੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਹੋਈ ਪੂਰੀ

ਹੁਸ਼ਿਆਰਪੁਰ ਵਾਸੀਆਂ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਹੋਈ ਪੂਰੀ

ਹੁਸ਼ਿਆਰਪੁਰ, 15 ਮਾਰਚ (ਬਿਊਰੋ) 

–ਕੈਬਨਿਟ ਮੰਤਰੀ ਜਿੰਪਾ ਦੇ ਯਤਨਾਂ ਨਾਲ ਹੁਸ਼ਿਆਰਪੁਰ ਤੋਂ ਮਥੁਰਾ ਰੋਜ਼ਾਨਾ ਬਸ ਸਰਵਿਸ 16 ਮਾਰਚ ਤੋਂ ਸ਼ੁਰੂ
–ਕੈਬਨਿਟ ਮੰਤਰੀ ਸਵੇਰੇ 8 ਵਜੇ ਬੱਸ ਸਟੈਂਡ ਤੋਂ ਬੱਸ ਨੂੰ ਦਿਖਾਉਣਗੇ ਹਰੀ ਝੰਡੀ
–ਰੋਜ਼ਾਨਾ ਸਵੇਰੇ 6:02 ਵਜੇ ’ਤੇ ਹੁਸ਼ਿਆਰਪੁਰ ਤੋਂ ਬੱਸ ਚੱਲ ਕੇ ਸ਼ਾਮ 7:30 ਵਜੇ ਪਹੁੰਚੇਗੀ ਮਥੁਰਾ
–ਮਥੁਰਾ ਤੋਂ ਸਵੇਰੇ 5:10 ਵਜੇ ਚੱਲ ਕੇ ਸ਼ਾਮ 6 ਵਜੇ ਪਹੁੰਚੇਗੀ ਹੁਸ਼ਿਆਰਪੁਰ
–ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਤੋਂ ਵਰਿੰਦਾਵਨ ਤੱਕ ਬੱਸ ਸੇਵਾ ਨੂੰ ਵਧਾਉਣ ਲਈ ਯੂ.ਪੀ. ਸਰਕਾਰ ਨਾਲ ਕੀਤਾ ਜਾਵੇਗਾ ਤਾਲਮੇਲ : ਬ੍ਰਮ ਸ਼ੰਕਰ ਜਿੰਪਾ

: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਯਤਨਾਂ ਨਾਲ ਹੁਸ਼ਿਆਰਪੁਰ ਵਾਸੀਆਂ ਤੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋ ਗਈ ਹੈ। ਹੁਸ਼ਿਆਰਪੁਰ ਵਾਸੀਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਹੁਸ਼ਿਆਰਪੁਰ ਤੋਂ ਮਥੁਰਾ-ਵਰਿੰਦਾਵਨ ਲਈ ਪੱਕੇ ਤੌਰ ’ਤੇ ਬੱਸ ਸਰਵਿਸ ਚਲਾਈ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਧਾਰਮਿਕ ਥਾਵਾਂ ਦੇ ਦਰਸ਼ਨਾਂ ਦੀ ਸੁਵਿਧਾ ਮਿਲ ਸਕੇ। ਇਸ ਮੰਗ ਨੂੰ ਮੁੱਖ ਰੱਖਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ 16 ਮਾਰਚ ਨੂੰ ਸਵੇਰੇ 8 ਵਜੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਹੁਸ਼ਿਆਰਪੁਰ-ਮਥੁਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਉਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰਕੇ ਇਹ ਬੱਸ ਵਰਿੰਦਾਵਨ ਤੱਕ ਚਲਾਉਣ ਦੀ ਯੋਜਨਾ ’ਤੇ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ ਦੀ ਇਹ ਬੱਸ ਰੋਜ਼ਾਨਾ ਹੁਸ਼ਿਆਰਪੁਰ ਤੋਂ ਸਵੇਰੇ 6:02 ਵਜੇ ਰਵਾਨਾ ਹੋ ਕੇ 7:02 ਵਜੇ ਜਲੰਧਰ, 9:24 ਵਜੇ ਲੁਧਿਆਣਾ ਤੋਂ ਹੁੰਦੇ ਹੋਏ ਸ਼ਾਮ 7:30 ਵਜੇ ਮਥੁਰਾ ਪਹੁੰਚੇਗੀ ਅਤੇ ਅਗਲੇ ਦਿਨ ਵਾਪਸੀ ਮਥੁਰਾ ਤੋਂ ਸਵੇਰੇ 5:10 ਵਜੇ ਹੋਵੇਗੀ ਅਤੇ ਹੁਸ਼ਿਆਰਪੁਰ ਸ਼ਾਮ 6:00 ਵਜੇ ਪਹੁੰਚੇਗੀ।