Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ

ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ, 16 ਮਾਰਚ (ਬਿਊਰੋ) 

: ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਹੁਕਮ ਜਾਰੀ ਕੀਤੇ ਹਨ ਕਿ ਲੋਕ ਸਭਾ ਚੋਣਾਂ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ  ਲਈ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਹਥਿਆਰ ਅਤੇ ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਕੈਰੀ ਕਰਨ ਦੀ ਪੂਰਨ ਪਾਬੰਦੀ ਹੋਵੇਗੀ। ਜਾਰੀ ਹੁਕਮ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਵੈਲਿਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ। ਇਹ ਹੁਕਮ 6 ਜੂਨ 2024 ਤੱਕ ਲਾਗੂ ਰਹੇਗਾ।
ਇਹ ਹੁਕਮ ਆਰਮੀ ਪਰਸਨ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜ਼ੈਡ ਪਲੱਸ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।