Prime Punjab Times

Latest news
ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ
ADVERTISEMENT
You are currently viewing ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਤੋਂ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ : ਕੋਮਲ ਮਿੱਤਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਤੋਂ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ : ਕੋਮਲ ਮਿੱਤਲ

ਹੁਸ਼ਿਆਰਪੁਰ, 18 ਮਾਰਚ (ਬਿਊਰੋ) 

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਕਿਹਾ, ਬੈਂਕਾਂ ਤੋਂ ਨਕਦੀ ਦੀ ਗੈਰ-ਕਾਨੂੰਨੀ ਮੂਵਮੈਂਟ ਰੋਕਣ ਲਈ ਚੁੱਕੇ ਜਾਣ ਜ਼ਰੂਰੀ ਕਦਮ

: ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਤੋਂ ਨਕਦੀ ਦੀ ਗੈਰ- ਕਾਨੂੰਨੀ ਮੂਵਮੈਂਟ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਬੈਂਕਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੋਣ ਖ਼ਰਚੇ ਦੀ ਨਿਗਰਾਨੀ ਲਈ ਹਰ ਉਮੀਦਵਾਰ ਨੂੰ ਚੋਣ ਖ਼ਰਚੇ ਦੇ ਉਦੇਸ਼ ਲਈ ਇਕ ਅਲੱਗ ਬੈਂਕ ਖਾਤਾ ਖੋਲ੍ਹਣ ਦੀ ਲੋੜ ਹੁੰਦੀ ਹੈ, ਇਸ ਲਈ ਜ਼ਿਲ੍ਹੇ ਦੇ ਸਾਰੇ ਬੈਂਕ, ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦਾ ਤੁਰੰਤ ਬੈਂਕ ਖਾਤਾ ਖੋਲ੍ਹਣ ਲਈ ਸਮਰਪਿਤ ਕਾਊਂਟਰ ਖੋਲ੍ਹਣ ਅਤੇ ਉਨ੍ਹਾਂ ਦਾ ਬੈਂਕ ਖਾਤਾ ਖੋਲ੍ਹਣ ਵਿਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ 10 ਲੱਖ ਰੁਪਏ ਤੋਂ ਵੱਧ ਸ਼ੱਕੀ ਲੈਣ-ਦੇਣ ਦੀ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਜਮ੍ਹਾਂ ਰਾਸ਼ੀ ਵਿਚ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋ ਰਹੀ ਹੈ। ਇਸ ਤੋਂ ਇਲਾਵਾ ਆਰ.ਟੀ.ਜੀ.ਐਸ ਰਾਹੀਂ ਇਕ ਹੀ ਬੈਂਕ ਖਾਤੇ ਵਿਚ ਵੱਖ-ਵੱਖ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਨ ਵਾਲੇ ਖਾਤਿਆਂ ’ਤੇ ਨਜ਼ਰ ਰੱਖੀ ਜਾਵੇ।
ਕੋਮਲ ਮਿੱਤਲ ਨੇ ਕਿਹਾ ਕਿ ਬੈਂਕ ਇਹ ਵੀ ਯਕੀਨੀ ਬਣਾਵੇ ਕਿ ਉਸ ਬੈਂਕ ਤੋਂ ਨਕਦੀ ਲੈ ਜਾਣ ਵਾਲੇ ਆਊਟਸੋਰਸ ਏਜੰਸੀਆਂ ਜਾਂ ਕੰਪਨੀਆਂ ਦੀਆਂ ਕੈਸ਼ ਵੈਨਾਂ ਕਿਸੇ ਵੀ ਹਾਲਤ ਵਿਚ ਬੈਂਕਾਂ ਨੂੰ ਛੱਡ ਕੇ ਕਿਸੇ ਤੀਸਰੇ ਪੱਖ ਦੀ ਨਕਦੀ ਨਾ ਲੈ ਕੇ ਜਾਣ। ਜਦੋਂ ਵੀ ਉਨ੍ਹਾਂ ਵੱਲੋਂ ਕੈਸ਼ ਲੈ ਕੇ ਜਾਇਆ ਜਾਵੇਗਾ ਤਾਂ ਬੈਂਕਾਂ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ ਉਨ੍ਹਾਂ ਦੇ ਕੋਲ ਹੋਣੇ ਜ਼ਰੂਰੀ ਹੈ। ਕੈਸ਼ ਵੈਨਾਂ ਤੋਂ ਆਉਣ ਵਾਲੇ ਕਰਮਚਾਰੀਆਂ ਦੇ ਕੋਲ ਉਨ੍ਹਾਂ ਦਾ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ। ਇਸ ਦੋਰਾਨ ਬੈਂਕ ਅਧਿਕਾਰੀਆਂ ਨੂੰ ਇਲੈਕਸ਼ਨ ਸੀਜ਼ਰ ਮੈਨੇਜਮੈਂਟ ਸਿਸਟਮ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਡਾ. ਬ੍ਰਜੇਸ਼ ਸ਼ਰਮਾ ਵੀ ਮੌਜੂਦ ਸਨ।