Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿਛਲੇ ਨੌਂ ਦਿਨਾਂ ਤੋਂ ਲਾਪਤਾ ਭੈਣ ਨੂੰ ਸੋਸਾਇਟੀ ਵਲੋਂ ਉਸਦੇ ਪਰਿਵਾਰ ਨਾਲ ਮਿਲਾਇਆ

ਪਿਛਲੇ ਨੌਂ ਦਿਨਾਂ ਤੋਂ ਲਾਪਤਾ ਭੈਣ ਨੂੰ ਸੋਸਾਇਟੀ ਵਲੋਂ ਉਸਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 19 ਮਾਰਚ (ਚੌਧਰੀ) 

 : ਪਿਛਲੇ ਨੌ ਦਿਨਾਂ ਤੋਂ ਲਾਪਤਾ ਹੋਈ ਭੈਣ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਭੈਣ ਕਈ ਦਿਨ ਪਹਿਲਾਂ ਸਾਂਧਰਾਂ ਦੇ ਨਜ਼ਦੀਕ ਸ਼ਾਮ ਚੁਰਾਸੀ ਵਿਖੇ ਮਿਲੀ ਸੀ ਅਤੇ ਇਹ ਭੈਣ ਆਪਣਾ ਨਾਂ ਜੱਸੀ ਦੱਸ ਰਹੀ ਸੀ ਅਤੇ ਇਹ ਭੈਣ ਹੋਰ ਕੁਝ ਵੀ ਨਹੀਂ ਦੱਸ ਰਹੀ ਸੀ। ਫਿਰ ਪਿੰਡ ਤਲਵੰਡੀ ਅਰਾਈਆਂ ਤੋਂ ਲੰਬੜਦਾਰ ਅਵਤਾਰ ਸਿੰਘ ਨੇ ਇਸ ਭੈਣ ਨੂੰ ਸਾਂਭ ਸੰਭਾਲ ਲਈ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਛੱਡ ਕੇ ਗਏ ਸੀ। ਉਸ ਤੋਂ ਬਾਅਦ ਸੋਸਾਇਟੀ ਵੱਲੋਂ ਇਸ ਭੈਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਗਈ। ਸੋਸ਼ਲ ਮੀਡੀਆ ਰਾਹੀਂ ਇਸ ਭੈਣ ਦਾ ਭਰਾ ਪਿੰਡ ਗੁਮਰਾਣਾ ਸਮਰਾਲਾ ਤੋਂ  ਭੈਣ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਵਿਖੇ ਪਹੁੰਚੇ। ਸੁਸਾਇਟੀ ਵੱਲੋਂ ਇਸ ਭੈਣ ਨੂੰ ਸਹੀ ਸਲਾਮਤ ਉਸ ਦੇ ਭਰਾ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪੁਰਸ਼ੋਤਮ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਵਿਸ਼ਾਲ ਅਤੇ ਸੁਸਾਇਟੀ ਦੇ ਬਾਕੀ ਕੀ ਮੈਂਬਰ ਹਾਜ਼ਰ ਸਨ।

ਕੈਪਸ਼ਨ : ਭੈਣ ਨੂੰ ਪਰਿਵਾਰ ਨਾਲ ਮਿਲਾਉਂਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ।