Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੈਂਪ ਦੇ ਪੰਜਵੇਂ ਦਿਨ ਐਨ.ਐਸ.ਐਸ ਯੂਨਿਟ ਵੱਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਫ਼ਾਈ ਕੈਂਪ ਲਗਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੈਂਪ ਦੇ ਪੰਜਵੇਂ ਦਿਨ ਐਨ.ਐਸ.ਐਸ ਯੂਨਿਟ ਵੱਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਫ਼ਾਈ ਕੈਂਪ ਲਗਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 20 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਨ.ਐਸ.ਐਸ ਯੂਨਿਟ ਦੇ 7 ਦਿਨਾਂ ਸ਼ਿਵਰ ਕੈਂਪ ਦੇ ਪੰਜਵੇਂ ਦਿਨ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਫ਼ਾਈ ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਐਨ.ਐਸ.ਐਸ ਵਲੰਟੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸਿਵਲ ਹਸਪਤਾਲ ਦਸੂਹਾ ਦੇ ਐਸ.ਐਮ.ਓ ਡਾ. ਜਸਵਿੰਦਰ ਸਿੰਘ ਨੇ ਐਨ.ਐਸ.ਐਸ ਵਲੰਟੀਅਰਾਂ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਕੇ.ਐਮ.ਐਸ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਬੜੀ ਮਿਹਨਤ ਅਤੇ ਉਤਸ਼ਾਹ ਨਾਲ ਹਸਪਤਾਲ ਦੇ ਅੰਦਰ ਅਤੇ ਬਾਹਰ ਸਫ਼ਾਈ ਕੀਤੀ। ਸਫ਼ਾਈ ਦੇ ਨਾਲ ਨਾਲ ਵਿਦਿਆਰਥੀ ਮਰੀਜਾਂ ਨਾਲ ਵੀ ਰੂਬਰੂ ਹੋਏ ਅਤੇ ਦਵਾਈ ਲੈਣ ਆਏ ਮਰੀਜਾਂ ਨੂੰ ਲਾਈਨਾਂ ਵਿੱਚ ਲਗਾਇਆ ਗਿਆ, ਜਿਸ ਵਿੱਚ ਔਰਤਾਂ ਲਈ ਅਲੱਗ ਲਾਈਨ, ਮਰਦਾ ਲਈ ਅਲੱਗ ਲਾਈਨ ਅਤੇ ਬਜ਼ੁਰਗਾਂ ਲਈ ਅਲੱਗ ਲਾਈਨ ਲਗਵਾਈ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਲੋੜਵੰਦ ਮਰੀਜਾਂ ਨੂੰ ਵ੍ਹੀਲ ਚੇਅਰ ਤੇ ਆਉਣ ਜਾਣ ਵਿੱਚ ਮਦਦ ਕੀਤੀ ਅਤੇ ਹਸਪਤਾਲ ਦੇ ਹਰੇਕ ਕੋਨੇ ਵਿੱਚ ਸਫ਼ਾਈ ਦਾ ਧਿਆਨ ਰੱਖਿਆ। ਇਸ ਮੌਕੇ ਐਸ.ਐਮ.ਓ ਡਾ. ਜਸਵਿੰਦਰ ਸਿੰਘ ਅਤੇ ਸਾਰੇ ਸਟਾਫ਼ ਨੇ ਕੇ.ਐਮ.ਐਸ ਮੈਨੇਜਮੈਂਟ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਐਸ.ਐਮ.ਓ ਡਾ. ਜਸਵਿੰਦਰ ਸਿੰਘ, ਸਟਾਫ਼ ਨਰਸ ਜਸਵਿੰਦਰ ਕੌਰ, ਡਾ. ਅਨਿਲ ਕੁਮਾਰ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਨੋਡਲ ਪ੍ਰੋਗਰਾਮ ਅਫ਼ਸਰ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਗੁਰਿੰਦਰਜੀਤ ਕੌਰ, ਪ੍ਰਿਯੰਕਾ ਦੇਵੀ, ਮਹਿਕ ਸੈਣੀ, ਕਮਲਪ੍ਰੀਤ ਕੌਰ, ਲਵਦੀਪ ਸਿੰਘ, ਗੌਰਵ ਕੁਮਾਰ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਆਦਿ ਹਾਜ਼ਰ ਸਨ।

ਕੈਪਸ਼ਨ : ਸਫ਼ਾਈ ਕੈਂਪ ਦੌਰਾਨ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨਾਲ ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਹੋਰ।