Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਹੁਸ਼ਿਆਰਪੁਰ ਰੋਡ ਤੇ ਵਾਪਰੇ ਸੜਕ ਹਾਦਸੇ ‘ਚ ਤਿੰਨ ਮਜਦੂਰਾਂ ਦੀ ਮੌ+ਤ

ਹੁਸ਼ਿਆਰਪੁਰ ਰੋਡ ਤੇ ਵਾਪਰੇ ਸੜਕ ਹਾਦਸੇ ‘ਚ ਤਿੰਨ ਮਜਦੂਰਾਂ ਦੀ ਮੌ+ਤ

ਫਗਵਾੜਾ 20 ਮਾਰਚ ( ਲਾਲੀ ਦਾਦਰ)

* ਜੇ.ਸੀ.ਬੀ. ਨੇ ਮੋਟਰਸਾਇਕਲ ਨੂੰ ਮਾਰੀ ਟੱਕਰ

: ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜਗਜੀਤਪੁਰ/ਹਰਬੰਸਪੁਰ ਗੇਟ ਦੇ ਨਜਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਤਿੰਨ ਮਜਦੂਰਾਂ ਦੀ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਮਜਦੂਰ ਮੋਟਰਸਾਇਕਲ ਨੰਬਰ ਪੀ.ਬੀ. 36 ਐਫ 4252 ਮਾਰਕਾ ਸੁਪਰ ਸਪਲੈਂਡਰ ਪਰ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ ਫਗਵਾੜਾ ਸਾਈਡ ਨੂੰ ਆ ਰਹੇ ਸੀ ਤਾਂ ਵਕਤ ਕਰੀਬ 6.30 ਵਜੇ ਸ਼ਾਮ ਨੂੰ ਸਾਹਮਣੇ ਤੋਂ ਗਲਤ ਸਾਈਡ ਤੇ ਆ ਰਹੀ ਤੇਜ ਰਫਤਾਰ ਜੇ.ਸੀ.ਬੀ. ਮਸ਼ੀਨ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਿਕ ਜੇ.ਸੀ.ਬੀ. ਮਸ਼ੀਨ ਮੋਟਰਸਾਇਕਲ ਨੂੰ ਕਾਫੀ ਦੂਰ ਤੱਕ ਘੜੀਸ ਕੇ ਲੈ ਗਈ ਜਿਸ ਨਾਲ ਮੋਟਰਸਾਇਕਲ ਸਵਾਰਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ। ਜੇ.ਸੀ.ਬੀ. ਮਸ਼ੀਨ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਖਮੀਆਂ ਨੂੰ ਰਾਹਗੀਰਾਂ ਦੀ ਮੱਦਦ ਨਾਲ ਸਵਾਰੀ ਦਾ ਪ੍ਰਬੰਧ ਕਰਕੇ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ। ਹਸਪਤਾਲ ਪਹੁੰਚਦੇ ਸਾਰ ਹੀ ਤਿੰਨਾਂ ਜਖਮੀਆਂ ਦੀ ਮੌ+ਤ ਹੋ ਗਈ। ਮਿ੍ਰਤਕਾਂ ਦੀ ਪਹਿਚਾਣ ਰੋਹਿਤ ਪੁੱਤਰ ਦੁਬਈ, ਅਸ਼ੀਸ਼ ਕੁਮਾਰ ਉਰਫ ਆਕਾਸ਼ ਪੁੱਤਰ ਗੋਲੂ ਵਾਸੀ ਨੰਗਲ ਕਲੋਨੀ ਅਤੇ ਮਨੋਜ ਕੁਮਾਰ ਗੁਪਤਾ ਵਾਸੀ ਗੋਬਿੰਦਪੁਰਾ ਦੇ ਰੂਪ ਵਿਚ ਹੋਈ ਹੈ। ਥਾਣਾ ਰਾਵਲਪਿੰਡੀ ਦੇ ਇੰਚਾਰਜ ਲਾਭ ਸਿੰਘ ਨੇ ਦੱਸਿਆ ਕਿ ਜੇ.ਸੀ.ਬੀ. ਚਾਲਕ ਸੁੱਖਾ ਪੁੱਤਰ ਸ਼ਾਮਾ ਵਾਸੀ ਜਗਜੀਤਪੁਰ ਦੇ ਖਿਲਾਫ ਅ.ਧ. 304-ਏ, 279, 427 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾਇਆ ਗਿਆ ਹੈ।

error: copy content is like crime its probhihated