Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 23 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਭਾਸ਼ਣ ਰਾਹੀਂ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਆਜ਼ਾਦੀ ਦੀ ਲੜਾਈ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਇਮਾਨਦਾਰ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ ਕਿਉੰਕਿ ਸ਼ਹੀਦਾਂ ਨੇ ਸਾਡੇ ਲਈ ਆਪਣੀ ਜਿੰਦਗੀ ਦੀ ਕੁਰਬਾਨੀ ਦਿੱਤੀ ਹੈ ਅਤੇ ਸ਼ਹੀਦ ਅਮਰ ਹੁੰਦੇ ਹਨ। ਇਸ ਮੌਕੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ, ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਗਰੂਪ ਕੌਰ, ਪ੍ਰਿਯੰਕਾ ਦੇਵੀ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਨਵਨੀਤ ਕੌਰ, ਗੁਰਿੰਦਰਜੀਤ ਕੌਰ, ਰੀਮਾ ਸਿੰਘ, ਕਮਲਪ੍ਰੀਤ ਕੌਰ, ਮਲਕੀਤ ਕੌਰ ਅਤੇ ਲਵਦੀਪ ਸਿੰਘ ਹਾਜ਼ਰ ਸਨ।

ਕੈਪਸ਼ਨ :  ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।