Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਬੂਟੇ ਲਗਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਬੂਟੇ ਲਗਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 26 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧੁਨਿਕ ਸਮੇਂ ਵਿੱਚ ਇਨਸਾਨ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਤਰੱਕੀ ਦੇ ਨਾਲ ਨਾਲ ਪ੍ਰਦੂਸ਼ਣ ਵੀ ਬਹੁਤ ਵੱਧ ਚੁੱਕਾ ਹੈ। ਪ੍ਰਦੂਸ਼ਣ ਵੱਧਣ ਦੇ ਬਹੁਤ ਸਾਰੇ ਕਾਰਨ ਹਨ, ਜਿਸ ਵਿੱਚੋਂ ਸਭ ਤੋਂ ਵੱਡਾ ਕਾਰਨ ਹੈ ਰੁੱਖਾਂ ਦੀ ਘਾਟ। ਇਸੇ ਘਾਟ ਨੂੰ ਪੂਰਾ ਕਰਨ ਲਈ ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਅਤੇ ਮਨਜੀਤ ਸਿੰਘ ਬਮਰਾ ਸਕੱਤਰ ਜਰਨਲ ਗੁਰਦਾਸਪੁਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਜਿਲ੍ਹਾ ਸੈਕਟਰੀ ਸਪੋਰਟਸ ਵਿੰਗ ਗੁਰਦਾਸਪੁਰ ਅਤੇ ਵੀਰ ਸਟੀਲ ਇੰਡਸਟਰੀਜ ਬਟਾਲਾ ਵੱਲੋਂ ਕਾਲਜ ਕੈਂਪਸ ਵਿਖੇ ਬੂਟੇ ਲਗਾਏ ਗਏ। ਉਹਨਾ ਲੋਕਾ ਨੂੰ ਵੀ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਵਿੱਚ ਯੋਗਦਾਨ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਜੋਗਿੰਦਰ ਪਾਲ ਨੰਬਰਦਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਗੁਰਿੰਦਰਜੀਤ ਕੌਰ, ਰੀਮਾ ਸਿੰਘ, ਜੋਤੀ, ਮਲਕੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਨਵਨੀਤ ਕੌਰ, ਕਮਲਪ੍ਰੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਬੂਟੇ ਲਗਾਉਂਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਮਨਜੀਤ ਸਿੰਘ ਬਮਰਾ, ਜੋਗਿੰਦਰ ਪਾਲ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।