Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਪਿੰਡ ਕੋਈ ‘ਚ ਸਲਾਨਾ ਭੰਡਾਰਾ ਸ਼ਰਧਾ ਪੂਰਵਕ ਕਰਵਾਇਆ

ਪਿੰਡ ਕੋਈ ‘ਚ ਸਲਾਨਾ ਭੰਡਾਰਾ ਸ਼ਰਧਾ ਪੂਰਵਕ ਕਰਵਾਇਆ

ਗੜ੍ਹਦੀਵਾਲਾ, 27 ਮਾਰਚ (ਚੌਧਰੀ )

-ਮੋਨੀ ਬਾਬਾ ਪ੍ਰਚੀਨ ਸ਼ਿਵ ਮੰਦਰ ਪਿੰਡ ਕੋਈ ਵਿਖੇ ਸਵ:ਲਾਲਾ ਮਹਾਰਾਜ ਕਿਸ਼ਨ ਅਗਰਵਾਲ ਗੜ੍ਹਦੀਵਾਲਾ ਦੇ ਪਰਿਵਾਰ ਵੱਲੋਂ ਸਲਾਨਾ ਭੰਡਾਰਾ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਸਬੰਧੀ ਸਵ: ਵਿਜੈ ਅਗਰਵਾਲ ਦੇ ਪੁਤਰ ਭਾਜਪਾ ਆਗੂ ਈਸ਼ੂ ਗੁਪਤਾ ਨੇ ਦੱਸਿਆ ਕਿ ਸਵੇਰੇ 9 ਵਜੋਂ ਹਵਨ ਯੱਗ ਕਰਵਾਇਆ ਗਿਆ, ਉਪਰੰਤ ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਸ਼ਿਵ ਮਹਿੰਮਾ ਦਾ ਗੁਣਗਾਨ ਕੀਤਾ ਗਿਆ। ਇਸ ਭੰਡਾਰੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਉਹਨਾਂ ਸੰਗਤਾਂ ਨੂੰ ਗੁਰੂ ਚਰਨਾਂ ਵਿੱਚ ਲੱਗ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਈਆਂ ਹੋਈਆਂ ਸ਼ਖਸ਼ੀਅਤਾਂ ਨੂੰ ਇਸ਼ੂ ਗੁਪਤਾ ਅਤੇ ਹੋਰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਦੁਪਹਿਰ 1 ਵਜੇ ਤੋਂ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਈਸ਼ੂ ਗੁਪਤਾ, ਰਾਜੂ ਗੁਪਤਾ , ਵਿਵੇਕ ਗੁਪਤਾ, ਅਕੁਲ ਗੁਪਤਾ, ਅਮਿਤ ਗੁਪਤਾ, ਧਰਿਆ ਗੁਪਤਾ, ਦੀਪਕ ਸ਼ਰਮਾ, ਕੁਲਵੀਰ ਰਾਣਾ, ਰਾਜ ਕੁਮਾਰ, ਪੱਪੂ, ਅਰੁਣ ਗੁਪਤਾ, ਨਵੀਨ ਸ਼ਰਮਾ , ਪ੍ਰਿਥੀਪਾਲ ਸਿੰਘ ਦਾਤਾ, ਸੰਜੀਵ ਸਿੰਘ ਕੋਈ, ਲੱਕੀ ਰਾਈ ,ਅਵਿਨਾਸ਼ ਧੁੱਗਾ, ਰਮਨ ਕੁਮਾਰ ,ਸੰਦੀਪ ਕੁਮਾਰ ,ਰਮਨ ਕੁਮਾਰ ,ਸਾਹਿਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।