Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਡਾਇਰੈਕਟਰ ਡਾ.ਮਾਨਵ ਸੈਣੀ

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ 27 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਤੀਸਰੇ ਸਮੈਸਟਰ ਦਾ ਨਤੀਜਾ ਪਿਛਲੇ ਸੈਸ਼ਨ ਤੋਂ ਵੀ ਸ਼ਾਨਦਾਰ ਰਿਹਾ, ਜਿਸ ਵਿੱਚ ਕਾਜਲ ਪੁੱਤਰੀ ਬੰਸੀ ਲਾਲ (ਐਸ.ਜੀ.ਪੀ.ਏ 9.25) ਅਤੇ ਨੇਹਾ ਪੁੱਤਰੀ ਸੁਖਦੇਵ ਸਿੰਘ (ਐਸ.ਜੀ.ਪੀ.ਏ 9.25) ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਦੇ ਨਾਲ ਹੀ ਗੁਰਵੀਰ ਕੌਰ ਪੁੱਤਰੀ ਕੁਲਵੀਰ ਸਿੰਘ (ਐਸ.ਜੀ.ਪੀ.ਏ 9.10) ਅਤੇ ਮੁਸਕਾਨ ਪੁੱਤਰੀ ਜੋਗਿੰਦਰ ਪਾਲ (ਐਸ.ਜੀ.ਪੀ.ਏ 9.10) ਨੇ ਦੂਸਰਾ ਸਥਾਨ ਸਾਂਝਾ ਕੀਤਾ ਅਤੇ ਮਨਜੀਤ ਕੌਰ ਪੁੱਤਰੀ ਹਰਜਿੰਦਰ ਕੁਮਾਰ (ਐਸ.ਜੀ.ਪੀ.ਏ 8.65) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।