Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਨਵ ਨਿਯੁਕਤ ਐਸਐਮਓ ਡਾ ਰਜਨੀਸ਼ ਕੁਮਾਰ ਵੱਲੋਂ ਅੱਜ ਸਮੂਹ ਮਲਟੀ ਪਰਪਜ਼ ਹੈਲਥ ਵਰਕਰ ਮੇਲ ਅਤੇ ਹੈਲਥ ਸੁਪਰਵਾਈਜ਼ਰ ਮੇਲ ਦੀ ਮਹੀਨਾਵਾਰ ਮੀਟਿੰਗ ਕੀਤੀ

ਨਵ ਨਿਯੁਕਤ ਐਸਐਮਓ ਡਾ ਰਜਨੀਸ਼ ਕੁਮਾਰ ਵੱਲੋਂ ਅੱਜ ਸਮੂਹ ਮਲਟੀ ਪਰਪਜ਼ ਹੈਲਥ ਵਰਕਰ ਮੇਲ ਅਤੇ ਹੈਲਥ ਸੁਪਰਵਾਈਜ਼ਰ ਮੇਲ ਦੀ ਮਹੀਨਾਵਾਰ ਮੀਟਿੰਗ ਕੀਤੀ

ਪਠਾਨਕੋਟ (ਅਵਿਨਾਸ਼ ਸ਼ਰਮਾ)

ਸਮੂਹ ਮਲਟੀ ਪਰਪਜ਼ ਹੈਲਥ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ : ਡਾ ਰਜਨੀਸ਼

: ਸੀਐਚਸੀ ਘਰੋਟਾ ਵਿਖੇ ਨਵ ਨਿਯੁਕਤ ਐਸਐਮਓ ਡਾ ਰਜਨੀਸ਼ ਕੁਮਾਰ ਐਮ ਡੀ ਮੈਡੀਸਨ ਵੱਲੋਂ ਅੱਜ ਸਮੂਹ ਮਲਟੀ ਪਰਪਜ਼ ਹੈਲਥ ਵਰਕਰ ਮੇਲ ਅਤੇ ਹੈਲਥ ਸੁਪਰਵਾਈਜ਼ਰ ਮੇਲ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਇਹ ਦੱਸਿਆ ਕੀ ਡੇਂਗੂ ਅਤੇ ਮਲੇਰੀਏ ਦਾ ਸੀਜਨ ਆ ਗਿਆ ਹੈ ਇਸ ਕਰਕੇ ਅੱਜ ਤੋਂ ਹੀ ਸਮੂਹ ਮਲਟੀ ਪਰਪਜ਼ ਹੈਲਥ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੂੰ ਮਲੇਰੀਆ ਅਤੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕਰਨੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ । ਘਰ ਘਰ ਜਾ ਕੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਘਰਾਂ ਦੇ ਆਲੇ ਦੁਆਲੇ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ ਹੈ । ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਉਹਨਾਂ ਜਾਣਕਾਰੀ ਦਿੰਦੇ ਹੋਏ ਐਸਐਮਓ ਸਾਹਿਬ ਜੀ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ । ਡੇਂਗੂ ਬੁਖਾਰ ਦੀਆਂ ਮੁੱਖ ਨਿਸ਼ਾਨੀਆਂ ਪੂਰੇ ਸਰੀਰ ਵਿੱਚ ਦਰਦ , ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਪਲੇਟਲੈਟਸ ਘੱਟ ਜਾਣਾ ,ਬਹੁਤ ਜਿਆਦਾ ਕਮਜ਼ੋਰੀ ਆਦੀ ਹਨ। ਅਜਿਹੇ ਲੱਛਣ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਅਤੇ ਸੁਪਰਵਾਈਜ਼ਰਾਂ ਦੀ ਨਵਨਿਯੁਕਤ ਐਸਐਮਓ ਨਾਲ ਪਹਿਲੀ ਮੀਟਿੰਗ ਹੋਣ ਤੇ ਸਮੂਹ ਮਲਟੀਪਰਪਜ ਹੈਲਥ ਵਰਕਰ ਅਤੇ ਸੁਪਰਵਾਈਜ਼ਰ ਵੱਲੋਂ ਐਸਐਮਓ ਸਾਹਿਬ ਜੀ ਦਾ ਬੁੱਕੇ ਦੇ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ, ਗੁਰਮੁਖ ਸਿੰਘ, ਅਮਰਬੀਰ ਸਿੰਘ, ਲਖਵਿੰਦਰ ਸਿੰਘ ਹੈਲਥ ਇੰਸਪੈਕਟਰ ਅਤੇ ਸਮੂਹ ਮਲਟੀਪਰਪਜ ਹੈਲਥ ਵਰਕਰ ਮੇਲ ਮੌਜੂਦ ਸਨ

error: copy content is like crime its probhihated