Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਸ੍ਰੀ ਚਰਨਛੋਹ ਗੰਗਾ ਖੁਰਾਲਗੜ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਭਰਪੂਰ ਸਵਾਗਤ – ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ,ਸੰਤ ਕ੍ਰਿਪਾਲ ਦਾਸ  

ਸ੍ਰੀ ਚਰਨਛੋਹ ਗੰਗਾ ਖੁਰਾਲਗੜ ਵਿਖੇ 4 ਅਪ੍ਰੈਲ ਨੂੰ ਹੋਵੇਗਾ ਸ਼ੋਭਾ ਯਾਤਰਾ ਦਾ ਭਰਪੂਰ ਸਵਾਗਤ – ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ,ਸੰਤ ਕ੍ਰਿਪਾਲ ਦਾਸ  

ਹੁਸ਼ਿਆਰਪੁਰ 27 ਮਾਰਚ ( ਤਰਸੇਮ ਦੀਵਾਨਾ  )

: ਜਗਤ ਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਅਪ੍ਰੈਲ ਤੋਂ 7 ਅਪ੍ਰੈਲ ਤਕ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਆਦਮਪੁਰ (ਜਲੰਧਰ) ਤੋਂ ਆਰੰਭ ਹੋ ਰਹੀ ਮਹਾਨ ਦਮੜੀ ਸ਼ੋਭਾ ਯਾਤਰਾ ਭਾਰੀ ਗਿਣਤੀ ਵਿੱਚ ਸੰਗਤਾਂ ਸਮੇਤ ਇਤਿਹਾਸਕ ਅਸਥਾਨ ਸ੍ਰੀ ਚਰਨਛੋਹ ਗੰਗਾ ਅਮ੍ਰਿੰਤਕੁੰਡ  ਸੱਚਖੰਡ ਖੁਰਾਲਗੜ ਸਾਹਿਬ ਵਿਖੇ 4 ਅਪ੍ਰੈਲ ਨੂੰ ਪਹੁੰਚੇਗੀ ਜਿਥੇ ਪ੍ਰਬੰਧਕ ਕਮੇਟੀ ਵਲੋੰ ਸ਼ੋਭਾ ਯਾਤਰਾ ਦਾ ਨਿੱਘਾ ਤੇ ਭਰਪੂਰ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ,ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ, ਸੰਤ ਕ੍ਰਿਪਾਲ ਦਾਸ ਭਾਰਟਾ ਗਨੇਸ਼ਪੁਰ ਮੈਂਬਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ  ਨੇ ਦੱਸਿਆ ਕਿ  4 ਅਪ੍ਰੈਲ ਦਿਨ ਵੀਰਵਾਰ ਸਵੇਰੇ 9 ਵਜੇ ਯਾਤਰਾ ਚੂਹੜਵਾਲੀ ਤੋਂ ਸ਼ਾਨੋ ਸ਼ੌਕਤ ਨਾਲ ਆਰੰਭ ਹੋਵੇਗੀ ਜੋ ਕਿ ਆਦਮਪੁਰ, ਭੋਗਪੁਰ, ਬੁਲੋਵਾਲ,ਹੁਸ਼ਿਆਰਪੁਰ, ਮਾਹਿਲਪੁਰ, ਗੜਸ਼ੰਕਰ ਤੋਂ ਹੋ ਕੇ ਸ਼ਾਮ ਨੂੰ ਇਤਿਹਾਸਕ ਅਸਥਾਨ ਸ੍ਰੀ ਗੁਰੂ ਰਵਿਦਾਸ ਸਦਨ ਸ੍ਰੀ ਖੁਰਾਲਗੜ ਸਾਹਿਬ  ਤੋਂ ਹੋ ਕੇ ਸੱਚਖੰਡ ਸ੍ਰੀ ਚਰਨਛੋਹ ਗੰਗਾ ਖੁਰਾਲਗੜ ਸਾਹਿਬ ਵਿਖੇ ਪਹੁੰਚੇਗੀ ਜਿਥੇ ਰਾਤ ਦੇ ਕੀਰਤਨ ਦੇ ਦੀਵਾਨ ਸਜਾਏ ਜਾਣਗੇ। ਉਨਾਂ ਦੱਸਿਆ ਕਿ 5 ਅਪ੍ਰੈਲ ਸਵੇਰੇ 8 ਵਜੇ ਇਥੋਂ ਸ਼ੋਭਾ ਯਾਤਰਾ ਹਰਿ ਜਸ਼ ਕਰਦੇ ਹੋਏ ਹਰਿਦੁਆਰ ਲਈ ਰਵਾਨਾ ਹੋਵੇਗੀ। ਉਨਾਂ ਦੱਸਿਆ ਕਿ ਗੁਰੂ ਘਰ ਪ੍ਰਬੰਧਕ ਕਮੇਟੀ ਵਲੋੰ ਸੰਗਤਾਂ ਦੇ ਠਹਿਰਣ ਲਈ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ ਹਨ।ਉਨਾਂ ਸੰਗਤਾਂ ਨੂੰ ਹੁੰਮ ਹੁਮਾ ਕੇ ਸ਼ਰਧਾ ਭਾਵਨਾ ਨਾਲ ਸ਼ੋਭਾ ਯਾਤਰਾ ਵਿਚ ਹਾਜਰ ਹੋਣ ਦੀ ਅਪੀਲ ਕੀਤੀ।ਇਸ ਮੌਕੇ ਸੰਤ ਸੰਤੋਖ ਦਾਸ,ਸੰਤ ਕਰਮ ਚੰਦ ਮੁੱਖ ਕੈਸ਼ੀਅਰ ਗੁਰੂ ਘਰ,ਸੰਤ ਗਿਰਧਾਰੀ ਲਾਲ ਮੁੱਖ ਗ੍ਰੰਥੀ,ਸੰਤ ਦਿਆਲ ਚੰਦ ਬੰਗਾ,ਮਨਜੀਤ ਮੁਗੋਵਾਲੀ ਕੈਸ਼ੀਅਰ ਆਦਿ ਹਾਜਰ ਸਨ।