Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਡਾਇਰੈਕਟਰ ਡਾ.ਮਾਨਵ ਸੈਣੀ

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ 28 ਮਾਰਚ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ ਤੀਸਰੇ ਸਮੈਸਟਰ ਦਾ ਨਤੀਜਾ ਪਿਛਲੇ ਸੈਸ਼ਨ ਤੋਂ ਵੀ ਸ਼ਾਨਦਾਰ ਰਿਹਾ, ਜਿਸ ਵਿੱਚ ਗੁਰਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ (ਐਸ.ਜੀ.ਪੀ.ਏ 7.44) ਨੇ ਪਹਿਲਾ ਸਥਾਨ, ਮੋਹਿਤ ਸ਼ਰਮਾ ਪੁੱਤਰ ਕੁਲਦੀਪ ਸ਼ਰਮਾ (ਐਸ.ਜੀ.ਪੀ.ਏ 7.36) ਨੇ ਦੂਸਰਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਕੰਚਨ ਮਨਹਾਸ ਪੁੱਤਰੀ ਸ਼ੁਭਕਰਨ ਸਿੰਘ (ਐਸ.ਜੀ.ਪੀ.ਏ 7.28) ਅਤੇ ਸੁਖਵੀਰ ਸਿੰਘ ਪੁੱਤਰ ਜਰਨੈਲ ਸਿੰਘ (ਐਸ.ਜੀ.ਪੀ.ਏ 7.28) ਨੇ ਤੀਸਰਾ ਸਥਾਨ ਸਾਂਝਾ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾ ਦਿੱਤੀਆਂ।ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਪਲਵਿੰਦਰ ਕੌਰ, ਪ੍ਰਿਯੰਕਾ ਦੇਵੀ, ਕੰਕਣ ਮਜੂਮਦਾਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated