Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਔਰਤਾਂ ਨੂੰ ਵੋਟਰ ਵਜੋਂ ਜਾਗਰੂਕ ਅਤੇ ਸਸ਼ਕਤ ਬਣਨ ਦੀ ਲੋੜ – ਕੋਮਲ ਮਿੱਤਲ

ਔਰਤਾਂ ਨੂੰ ਵੋਟਰ ਵਜੋਂ ਜਾਗਰੂਕ ਅਤੇ ਸਸ਼ਕਤ ਬਣਨ ਦੀ ਲੋੜ – ਕੋਮਲ ਮਿੱਤਲ

ਹੁਸ਼ਿਆਰਪੁਰ, 29 ਮਾਰਚ (ਬਿਊਰੋ) 
-‘ਵੋਟਰ ਜਾਗਰੂਕਤਾ ਨਾਲ ਨਾਰੀ  ਸ਼ਕਤੀਕਰਨ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ
: ਅਜੋਕੇ ਸਮੇਂ ਵਿਚ ਔਰਤਾਂ ਨੂੰ ਵੋਟਰ ਵਜੋਂ ਜਾਗਰੂਕ ਅਤੇ ਸਸ਼ਕਤ ਬਣਨ ਦੀ ਬੇਹੱਦ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਵਿਖੇ ‘ਵੋਟਰ ਜਾਗਰੂਕਤਾ ਨਾਲ ਨਾਰੀ  ਸ਼ਕਤੀਕਰਨ’ ਵਿਸ਼ੇ ਉੱਤੇ ਕਰਵਾਏ ਰਾਸ਼ਟਰੀ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ। ਗੈਰ ਸਰਕਾਰੀ ਸੰਸਥਾ ‘ਏ ਫੋਰ ਸੀ ਦਸੂਹਾ’ ਵੱਲੋਂ “ਗ੍ਰੀਨ ਪਲੈਨਟ’ ਸੰਸਥਾ ਜਲੰਧਰ ਅਤੇ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਮੌਕੇ ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਔਰਤਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਔਰਤਾਂ ਪੰਚ ਸਰਪੰਚ ਬਣ ਜਾਣ ਦੇ ਬਾਵਜੂਦ ਆਪਣੇ ਅਧਿਕਾਰਾਂ ਦਾ ਸਹੀ ਇਸਤੇਮਾਲ ਨਹੀਂ ਕਰਦੀਆਂ, ਇਸ ਲਈ ਉਨ੍ਹਾਂ ਨੂੰ ਆਪਣੀ ਭੂਮਿਕਾ ਪਹਿਚਾਨਣ ਦੀ ਲੋੜ ਹੈ।
ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਹਾਇਕ ਕਮਿਸ਼ਨਰ ਦਿਵਿਆ ਪੀ ਆਈ.ਏ.ਐਸ ਅਤੇ  ਗ੍ਰੀਨ ਪਲੈਨਟ ਸੰਸਥਾ ਦੇ ਫਾਊਂਡਰ ਤੇ ਚੇਅਰਮੈਨ ਡਾ. ਕਮਲਜੀਤ ਸਿੰਘ ਨੇ ਵੀ ਵੋਟਰ ਜਾਗਰੂਕਤਾ ਅਤੇ ਨਾਰੀ ਸਸ਼ਕਤੀਕਰਨ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਨਾਰੀ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਹੋਣ ਦੇ ਨਾਲ- ਨਾਲ ਵੋਟਰ ਦੇ ਤੌਰ ‘ਤੇ ਵੀ ਮਜ਼ਬੂਤ ਹੋਣਾ ਹੋਵੇਗਾ ਤੇ ਰਾਜਨੀਤਿਕ ਪ੍ਰਕਿਰਿਆ ਵਿਚ ਆਪਣੀ ਭੂਮਿਕਾ ਪਹਿਚਾਨਣੀ ਹੋਵੇਗੀ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਸ਼ਮ੍ਹਾਂ ਰੋਸ਼ਨ ਕਰਕੇ ਕੀਤੀ ਗਈ।ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟਸ ਹੁਸ਼ਿਆਰਪੁਰ ਦੇ ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਆਏ ਮਹਿਮਾਨਾਂ ਦਾ ਮੰਚ ਤੋਂ ਰਸਮੀ ਸਵਾਗਤ ਕੀਤਾ। ਐਨ.ਜੀ.ਓ “ਏ ਫੋਰ ਸੀ” ਦਸੂਹਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਆਏ ਮਹਿਮਾਨਾਂ ਅਤੇ ਵਿਸ਼ੇ ਤੋਂ ਜਾਣੂ ਕਰਵਾਇਆ।ਇਸ ਮੌਕੇ ਰਿਆਤ ਬਾਹਰਾ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਨੂੰ ਲੈ ਕੇ ਇਕ ਸਕਿਟ ਵੀ ਪੇਸ਼ ਕੀਤੀ ਗਈ ਅਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦੇ ਪ੍ਰੋਫੈਸਰ ਡਾ. ਕੁਲਵੰਤ ਰਾਣਾ ਦੀ ਲਿਖੀ ਕਿਤਾਬ ਦੀ ਘੁੰਡ ਚੁਕਾਈ ਦੀ ਰਸਮ ਵੀ ਅਦਾ ਕੀਤੀ ਗਈ।ਇਸ ਮੌਕੇ ਆਏ ਮਹਿਮਾਨਾਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਡਾ. ਜੋਤਸਨਾ ਵੱਲੋਂ ਨਿਭਾਈ ਗਈ।
error: copy content is like crime its probhihated