Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਦੀ ਵਿਦਿਆਰਥਣ ਦੀ ਇਸਰੋ ਵੱਲੋਂ ਚੋਣ

ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਦੀ ਵਿਦਿਆਰਥਣ ਦੀ ਇਸਰੋ ਵੱਲੋਂ ਚੋਣ

ਗੜ੍ਹਦੀਵਾਲਾ 29 ਮਾਰਚ (ਚੌਧਰੀ) 

ਸਾਇੰਸ ਮਾਸਟਰ ਅਮਨਪ੍ਰੀਤ ਸਿੰਘ ਦੀ ਮਿਹਨਤ ਰੰਗ ਲਿਆਈ

: ਭਾਰਤੀ ਪੁਲਾੜ ਖੋਜ ਸੰਸਥਾ ਬੈਂਗਲੂਰੂ ਵੱਲੋਂ ਯੁਵਿਕਾ 2024 ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਵਿਚਲੇ ਪੇਂਡੂ ਸਕੂਲ ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਦੀ ‘ਯੰਗ ਸਾਇੰਟਿਸਟ ਪ੍ਰੋਗਰਾਮ’ ਵਿੱਚ ਚੋਣ ਹੋਈ ਹੈ ਜਿਸ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਵਿਦਿਆਰਥਣ ਦੇ ਗਾਈਡ ਅਧਿਆਪਕ ਸਾਇੰਸ ਮਾਸਟਰ ਅਮਨਪ੍ਰੀਤ ਸਿੰਘ ਨੇ ਇਸ ਮੌਕੇ ਖੁਸ਼ੀ ਜਾਹਰ ਕਰਦਿਆਂ ਦੱਸਿਆ ਕਿ ਇਸਰੋ ਵੱਲੋਂ ਯੁਵਿਕਾ 2024 ਵਿੱਚ ਵਿਦਿਆਰਥੀਆਂ ਦੀ ਚੋਣ ਕਰਨ ਲਈ ਨੈਸ਼ਨਲ ਪੱਧਰ ਤੇ ਇੱਕ ਪ੍ਰੀਖਿਆ ਲਈ ਗਈ ਸੀ, ਜਿਸ ਵਿੱਚ ਅਰਸ਼ਪ੍ਰੀਤ ਕੌਰ ਵੱਲੋਂ ਸਫਲਤਾ ਹਾਸਲ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਚੋਣ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ, ਪੁਲਾੜ ਤਕਨੀਕ ਸਬੰਧੀ ਮੁਢਲੀ ਜਾਣਕਾਰੀ ਦੇਣਾ ਹੈ ਤਾਂ ਕਿ ਵਿਦਿਆਰਥੀ ਜੀਵਨ ਤੋਂ ਹੀ ਉਹਨਾਂ ਵਿੱਚ ਵਿਗਿਆਨ, ਤਕਨੀਕ, ਇੰਜੀਨੀਅਰਿੰਗ, ਗਣਿਤ (ਸਟੈਮ) ਸਬੰਧੀ ਖੋਜ ਰੁਚੀਆਂ ਨੂੰ ਉਤਸਾਹਿਤ ਕੀਤਾ ਜਾ ਸਕੇ। ਇਹ ਪ੍ਰੋਗਰਾਮ ਸਕੂਲ ਜਾਣ ਵਾਲੇ ਬੱਚਿਆਂ ਨੂੰ ਵਿਗਿਆਨ ਖੇਤਰ ਵਿੱਚ ਹੋ ਰਹੀਆਂ ਖੋਜਾਂ ਨੂੰ ਨੇੜੇ ਤੋਂ ਦੇਖਣ ਤੇ ਜਾਨਣ ਦਾ ਮੌਕਾ ਪ੍ਰਦਾਨ ਕਰਦਾ ਹੈ। ਦੋ ਹਫਤਿਆਂ ਦੇ ਇਸ ਪ੍ਰੋਗਰਾਮ ਵਿੱਚ ਬੱਚਿਆਂ ਨੂੰ ਪ੍ਰੈਕਟੀਕਲ ਕਰਵਾਉਣਾ, ਰੋਬੋਟ ਬਾਰੇ ਜਾਣਕਾਰੀ ਦੇਣਾ, ਇਸਰੋ ਦੇ ਵਿਗਿਆਨੀਆਂ ਨਾਲ ਰੂਬਰੂ ਆਦਿ ਸ਼ਾਮਿਲ ਹਨ।

ਚੁਣੀ ਗਈ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੂੰ ਇੰਡੀਅਨ ਇੰਸਟੀਟਿਊਟ ਆਫ ਰਿਮੋਟ ਸੈਂਸਿੰਗ ਦੇਹਰਾਦੂਨ ਉੱਤਰਾਖੰਡ ਵਿਖੇ ਦੋ ਹਫਤੇ ਰਹਿਣ ਦਾ ਮੌਕਾ ਮਿਲੇਗਾ ਜਿੱਥੇ ਕਿ ਨਵਾਂ ਸਿੱਖਣ ਦੇ ਬੇਅੰਤ ਮੌਕੇ ਮਿਲਣਗੇ।ਇਸ ਮੌਕੇ ਸਕੂਲ ਇੰਚਾਰਜ ਸਤਪਾਲ, ਅੰਮ੍ਰਿਤਪਾਲ ਸਿੰਘ, ਕੁਮਾਰ ਗੌਰਵ, ਕਰਨੈਲ ਸਿੰਘ, ਜਸਵਿੰਦਰ ਸਿੰਘ, ਸੰਜੇ ਬਾਵਾ, ਵਿਨੋਦ ਕੁਮਾਰ, ਇਕਬਾਲ ਸਿੰਘ, ਮਮਤਾ, ਇਕਬਾਲ ਕੌਰ, ਬਰਿੰਦਰ ਕੌਰ ਸਮੇਤ ਸਮੂਹ ਸਟਾਫ ਨੇ ਅਰਸ਼ਪ੍ਰੀਤ ਕੌਰ ਨੂੰ ਵਧਾਈ ਦਿੱਤੀ।

error: copy content is like crime its probhihated