Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing 263 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

263 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ) 

: 263 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਰਾਜਪਾਲ ਉਰਫ ਰਾਜੂ ਪੁੱਤਰ ਜਗਦੀਸ਼ ਚੰਦ ਵਾਸੀ ਮਾਕੜੀ ਹਿਮਾਚਲ ਪ੍ਰਦੇਸ ਵਜੋਂ ਹੋਈ ਹੈ

ਜਿਲਾ ਹੁਸਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਮਾਣਯੋਗ ਸੁਰੇਂਦਰ ਲਾਂਬਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜਰ ਇਲਾਕਾ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ, ਨਸ਼ੀਲੇ ਪਦਾਰਥਾਂ ਦੀ ਰੋਕਥਾਮ, ਸਮਾਜ ਵਿਰੋਧੀ ਅਨਸਰਾ ਖਿਲਾਫ ਕੱਸਣ ਲਈ ਚਲਾਈ ਮੁਹਿਮ ਤਹਿਤ ਮਾਨਯੋਗ ਐਸ.ਪੀ.ਡੀ ਸਰਬਜੀਤ ਸਿੰਘ ਬਾਹੀਆ ਦੀ ਸੁਪਰਵੀਜਨ ਹੇਠ ਅਤੇ ਡੀ.ਐਸ.ਪੀ ਸਬ ਡਵੀਜਨ ਟਾਂਡਾ ਹਰਜੀਤ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਗੜਦੀਵਾਲਾ ਦੀ ਅਗਵਾਈ ਹੇਠ ਗੜਦੀਵਾਲਾ ਪੁਲਿਸ ਵੱਲੋਂ ਗੁਪਤਾ ਸੂਚਨਾ ਦੇ ਆਧਾਰ ਤੇ ਗੜਦੀਵਾਲਾ ਸਬ ਤਹਿਸੀਸਲ ਦੇ ਨੇੜੇ ਬਾਲਮੀਕ ਮਹੁੱਲਾ ਨੇੜੇ ਚੱਲ ਰਹੇ ਨਜਾਇਜ ਸ਼ਰਾਬ ਦੇ ਧੰਦੇ ਤੇ ਛਾਪਾਮਾਰੀ ਕਰਕੇ ਵੱਖ ਵੱਖ ਕਿਸਮ ਦੀਆਂ 263 ਬਤੋਲਾਂ ਨਜਾਇਜ ਸਰਾਬ ਦੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਥਾਣਾ ਗੜਦੀਵਾਲਾ ਨੇ ਦੱਸਿਆ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਬੱਸ ਅੱਡਾ ਗੜਦੀਵਾਲਾ ਮੌਜੂਦ ਸੀ ਤਾਂ ਜਿਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਠੇਕੇਦਾਰ ਕੁਲਦੀਪ ਸਿੰਘ,ਠੇਕੇਦਾਰ ਬਲਵਿੰਦਰ ਸਿੰਘ ਉਰਫ ਨਿੱਕਾ ਵਾਸੀ ਬੈੰਸ ਅਵਾਨ ਥਾਣਾ ਟਾਂਡਾ ਜੋ ਕਿ ਬਾਲਮੀਕ ਮਹੁੱਲਾ ਗੜਦੀਵਾਲਾ ਵਿਖੇ ਗੰਦੇ ਨਾਲੇ ਦੇ ਨੇੜੇ ਬਣੇ ਕਮਰੇ ਵਿੱਚ ਸ਼ਰਾਬ ਦੀ ਨਜਾਇਜ ਬ੍ਰਾਂਚ ਤੇ ਰਾਜਪਾਲ ਉਰਫ ਰਾਜੂ ਪੁੱਤਰ ਜਗਦੀਸ਼ ਚੰਦ ਵਾਸੀ ਮਾਕੜੀ ਹਿਮਾਚਲ ਪ੍ਰਦੇਸ ਬ੍ਰਾਂਚ ਪਰ ਸ਼ਰਾਬ ਰੱਖਣ ਤੇ ਵੇਚਣ ਲਈ ਰੱਖਿਆ ਹੈ। ਜਿਸ ਸਬੰਧੀ ਤਰੰਤ ਕਾਰਵਾਈ ਕਰਕੇ ਛਾਪਾਮਾਰੀ ਕਰਕੇ ਵੱਖ ਵੱਖ ਮਾਰਕਾ ਸ਼ਰਾਬ ਪੰਜਾਬ ਸਮੇਤ ਰਾਜਪਾਲ ਉਰਫ ਰਾਜੂ ਨੂੰ ਕਾਬੂ ਕੀਤਾ। ਜਿਸ ਤੇ ਵੱਖ ਵੱਖ ਕਿਸਮਾਂ ਦੀਆਂ 263 ਬੋਤਲਾਂ (ਕੁੱਲ 1,97,250 ML) ਨਜਾਇਜ ਸਰਾਬ ਦੀਆਂ ਬਰਾਮਦ ਕਰਨ ਉਪਰੰਤ ਉਕਤ ਵਿਆਕਤੀ ਕਾਬੂ ਕਰਕੇ ਇਸ ਦੇ ਖਿਲਾਫ ਐਕਸਾਈਜ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ |

error: copy content is like crime its probhihated